ਅਰਮੀਨੀਆ ਵਿਖੇ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Friday, Dec 12, 2025 - 06:00 PM (IST)

ਅਰਮੀਨੀਆ ਵਿਖੇ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਗੁਰਦਾਸਪੁਰ (ਗੁਰਪ੍ਰੀਤ)- ਘਰ ਦੇ ਮਾੜੇ ਹਾਲਾਤ ਵੇਖਦੇ ਹੋਏ ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ ਅਤੇ ਇਕ ਮੰਦਬੁੱਦੀ ਧੀ ਅਤੇ ਪੁੱਤ ਨੂੰ ਛੱਡ ਗਿਆ ਹੈ। 

PunjabKesari

ਮ੍ਰਿਤਕ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਬਿੰਦਰ ਸਿੰਘ ਦੇ ਘਰ ਦੀ ਮਾਲੀ ਹਾਲਤ ਬਹੁਤ ਬੁਰੀ ਸੀ ਅਤੇ ਭਰਾ ਦਾ ਵੀ ਦਿਹਾਂਤ ਹੋ ਚੁੱਕਾ ਸੀ। ਪਰਿਵਾਰ ਦੀ ਰੋਜ਼ੀ-ਰੋਟੀ ਖਾਤਿਰ ਉਹ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਅਮਰੀਨੀਆ ਗਿਆ ਸੀ ਅਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਅਚਾਨਕ 5 ਦਸੰਬਰ ਨੂੰ ਉੱਥੋਂ ਉਸ ਦੇ ਸਾਥੀ ਦਾ ਫੋਨ ਆਇਆ ਕਿ ਕੰਮ 'ਤੇ ਗਏ ਹੋਏ ਰਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਵਿਦੇਸ਼ੋਂ ਮਿਲੀ ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇ

ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਕਿਹਾ ਕਿ ਰਬਿੰਦਰ ਹੀ ਘਰ ਵਿਚ ਕਮਾਉਣ ਵਾਲਾ ਸੀ ਅਤੇ ਉਸ ਦੇ ਸਿਰ 'ਤੇ ਦੋ ਘਰਾਂ ਦੀ ਜ਼ਿੰਮੇਵਾਰੀ ਸੀ।  ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਜਿੱਥੇ ਪਰਿਵਾਰ ਲਈ ਮਦਦ ਦੀ ਗੁਹਾਰ ਲਗਾਈ ਹੈ, ਉੱਥੇ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰਬਿੰਦਰ ਦੀ ਮ੍ਰਿਤਕ ਦੇਹ ਭਾਰਤ ਪੰਜਾਬ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਉਹ ਅੰਤਿਮ ਸੰਸਕਾਰ ਖ਼ੁਦ ਕਰ ਸਕਣ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...


author

shivani attri

Content Editor

Related News