ਦੁੱਖ਼ਦਾਇਕ ਖ਼ਬਰ: ਰੋਜ਼ੀ-ਰੋਟੀ ਦੀ ਭਾਲ ਲਈ ਇਟਲੀ ਗਏ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ

Monday, Jan 29, 2024 - 06:58 PM (IST)

ਦੁੱਖ਼ਦਾਇਕ ਖ਼ਬਰ: ਰੋਜ਼ੀ-ਰੋਟੀ ਦੀ ਭਾਲ ਲਈ ਇਟਲੀ ਗਏ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ

ਸੁਲਤਾਨਪੁਰ ਲੋਧੀ (ਚੰਦਰ)- ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਟਲੀ ਦੇ ਬੈਲੇਂਸੀਆਗਾ ਵਿਖੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਨਿਵਾਸੀ ਮੁਹੱਲਾ ਜਵਾਲਾ ਸਿੰਘ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2009 ਵਿਚ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ, ਜੋਕਿ 19 ਜਨਵਰੀ ਦੀ ਰਾਤ ਨੂੰ ਸੈਰ ਕਰਨ ਲਈ ਗਿਆ ਸੀ।  

ਉਸ ਤੋਂ ਬਾਅਦ ਜਦੋਂ ਅਸੀਂ ਉਸ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਸ ਨਾਲ ਸੰਪਰਕ ਵੀ ਨਹੀਂ ਹੋਇਆ, ਜਿਸ ਤੋਂ ਬਾਅਦ ਅਸੀਂ ਇਟਲੀ ਰਹਿੰਦੇ ਆਪਣੇ ਦੂਜੇ ਮੁੰਡੇ ਨੂੰ ਇਸ ਬਾਰੇ ਦੱਸਿਆ। ਉਸ ਦੇ ਗੁੰਮ ਹੋਣ ਦੀ ਸ਼ਿਕਾਇਤ ਇਟਲੀ ਵਿਖੇ ਦਰਜ ਕਰਵਾਈ, ਜਿੱਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਮੁੰਡੇ ਨਰਿੰਦਰ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਉਨ੍ਹਾਂ ਨੇ ਭਾਰਤੀ ਅੰਬੈਸੀ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਹੈ ਕਿ ਨਰਿੰਦਰ ਸਿੰਘ ਦੀ ਲਾਸ਼ ਭਾਰਤ ਵਾਪਸ ਮੰਗਵਾਉਣ ਵਿਚ ਸਾਡੀ ਸਹਾਇਤਾ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾਵੇ। 

ਇਹ ਵੀ ਪੜ੍ਹੋ: ਬਰਨਾਲਾ-ਬਠਿੰਡਾ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਡੋਲੀ ਵਾਲੀ ਕਾਰ ਹੋਈ ਚਕਨਾਚੂਰ

 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News