ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਇਕ ਮਹੀਨਾ ਪਹਿਲਾਂ ਇਟਲੀ ਗਏ ਟਾਂਡਾ ਦੇ ਵਿਅਕਤੀ ਦੀ ਮੌਤ

Wednesday, May 08, 2024 - 06:56 PM (IST)

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਇਕ ਮਹੀਨਾ ਪਹਿਲਾਂ ਇਟਲੀ ਗਏ ਟਾਂਡਾ ਦੇ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਵਿਦੇਸ਼ਾਂ ਵਿੱਚ ਰਹਿ ਰਹੇ ਅਤੇ ਰੁਜ਼ਗਾਰ ਦੀ ਭਾਲ ਵਾਸਤੇ ਵਿਦੇਸ਼ਾਂ ਵਿੱਚ ਗਏ ਭਾਰਤੀ ਨੌਜਵਾਨਾਂ ਦੀ ਮੌਤ ਸਬੰਧੀ ਲਗਾਤਾਰ ਖ਼ਬਰਾਂ ਆ ਰਹੀਆਂ ਹਨ। ਇਸੇ ਦੌਰਾਨ ਹੁਣ ਹੀ ਇਟਲੀ ਵਿੱਚ ਪੱਕੇ ਤੌਰ 'ਤੇ ਰਹਿ ਰਹੇ ਪਿੰਡ ਮੂਨਕ ਕਲਾਂ ਨਾਲ ਸੰਬੰਧਤ ਸਤਿੰਦਰ ਸਿੰਘ ਸੋਨੂੰ (40) ਸਪੁੱਤਰ ਮਾਸਟਰ ਜੀਤ ਸਿੰਘ ਦੀ ਗੰਭੀਰ ਬੀਮਾਰੀ ਤੋਂ ਪੀੜਤ ਹੋਣ ਕਾਰਨ ਮੌਤ ਹੋ ਗਈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਕਲਾਂ ਦੇ ਸਰਪ੍ਰਸਤ ਵਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਦੱਸਿਆ ਕਿ ਸਤਿੰਦਰ ਸਿੰਘ ਸੋਨੂੰ ਦੀ ਮਾਤਾ ਬੀਬੀ ਬਲਜੀਤ ਕੌਰ ਮੁਤਾਬਿਕ ਸੋਨੂ ਦਾ ਗੁਰਦਿਆਂ ਦੀ ਗੰਭੀਰ ਬੀਮਾਰੀ ਤੋਂ ਪੀੜਤ ਹੋਣ ਕਾਰਨ ਬੀਤੀ 7 ਮਈ ਦੀ ਰਾਤ ਨੂੰ ਦਿਹਾਂਤ ਹੋ ਗਿਆ ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੇਗਾ ਤਾਮਿਲਨਾਡੂ ਦਾ ਇਹ ਸਿੱਖ, ਕੀਤਾ ਐਲਾਨ

ਮ੍ਰਿਤਕ ਸਤਿੰਦਰ ਸਿੰਘ ਸੋਨੂੰ ਆਪਣੇ ਪਿੱਛੇ ਮਾਤਾ,ਪਤਨੀ ਅਤੇ ਛੋਟੇ ਬੱਚੇ ਬੇਟੀ, ਬੇਟਾ ਨੂੰ ਛੱਡ ਗਿਆ ਹੈ। ਸੋਨੂੰ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਮੂਨਕ ਕਲਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਸਤਿੰਦਰ ਸਿੰਘ ਸੋਨੂ ਇਕ ਮਹੀਨਾ ਪਹਿਲਾਂ ਹੀ ਆਪਣੇ ਪਿੰਡ ਮੂਨਕ ਕਲਾਂ ਉਪਰੰਤ ਵਾਪਸ ਇਟਲੀ ਗਿਆ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਸਲੇਮਪੁਰ ਟਾਂਡਾ ਨਾਲ ਸੰਬੰਧਤ ਇਕ ਵਿਅਕਤੀ ਅਤੇ ਪਿੰਡ ਟੇਕੀਆਣਾ ਨਾਲ ਸੰਬੰਧਤ ਇਕ ਵਿਅਕਤੀ ਦੀ ਫਰਾਂਸ ਵਿੱਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਵੀ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ- ਗੁਰਦੁਆਰਾ ਪਤਾਲਪੁਰੀ 'ਚ ਅਸਥੀਆਂ ਪ੍ਰਵਾਹ ਕਰਨ ਜਾਂਦੇ ਪਰਿਵਾਰ ਨਾਲ ਵਾਪਰਿਆ ਹਾਦਸਾ, ਕਾਰ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News