ਗੁਰਦੁਆਰਾ ਸਾਹਿਬ ਸੇਵਾ ਕਰਨ ਜਾ ਰਹੇ ਵਿਅਕਤੀ ਦੀ ਮੌਤ
Monday, Dec 02, 2024 - 11:50 AM (IST)
ਤਰਨਤਾਰਨ (ਰਮਨ)-ਗੁਰਦੁਆਰਾ ਵਿਖੇ ਪੈਦਲ ਸੇਵਾ ਕਰਨ ਜਾ ਰਹੇ ਵਿਅਕਤੀ ਵਿਚ ਤੇਜ਼ ਰਫ਼ਤਾਰ ਸਕੂਟਰੀ ਮਾਰਨ ਦੌਰਾਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਬਲਬੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਕਾਹਲਵਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 28 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਜਦੋਂ ਉਸਦਾ ਭਰਾ ਜਸਬੀਰ ਸਿੰਘ (59) ਗੁਰਦੁਆਰਾ ਸਾਹਿਬ ਵਿਖੇ ਪੈਦਲ ਸੇਵਾ ਕਰਨ ਜਾ ਰਿਹਾ ਸੀ ਤਾਂ ਉਸ ’ਚ ਅਜੇ ਪੁੱਤਰ ਗੁਰਮੀਤ ਸਿੰਘ ਵਾਸੀ ਡੇਹਰਾ ਸਾਹਿਬ ਨੇ ਆਪਣੀ ਤੇਜ਼ ਰਫ਼ਤਾਰ ਸਕੂਟਰੀ ਲਿਆ ਕੇ ਉਸ ਵਿਚ ਮਾਰ ਦਿੱਤੀ, ਜਿਸ ਨਾਲ ਉਹ ਸੜਕ ਉਪਰ ਡਿੱਗ ਪਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ਵਿਚ ਜੇਰੇ ਇਲਾਜ ਜਸਬੀਰ ਸਿੰਘ ਦੀ 29 ਨਵੰਬਰ ਨੂੰ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਸਬ ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਜੇ ਪੁੱਤਰ ਗੁਰਮੀਤ ਸਿੰਘ ਦੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8