ਤੇਜ਼ ਰਫਤਾਰ ਟ੍ਰੈਕਟਰ-ਟਰਾਲੀ ਦੀ ਲਪੇਟ ਵਿਚ ਆਏ ਵਿਅਕਤੀ ਦੀ ਮੌਤ

03/23/2021 9:39:46 PM

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੇ ਦਿਨ ਬੇਕਾਬੂ ਹੋਏ ਇਕ ਟਰੈਕਟਰ-ਟਰਾਲੀ ਦੀ ਟੱਕਰ ਕਾਰਣ ਜ਼ਖਮੀ ਹੋਏ ਰੇਹੜੀ ਵਾਲੇ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਥਾਨਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਹਰਮੇਸ਼ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਘਰਾਚੋਂ ਵਿਖੇ ਪਿੰਡ ਸੰਘਰੇੜ੍ਹੀ ਸੜਕ ’ਤੇ ਇੱਕ ਸਬਜ਼ੀ ਵਿਕਰੇਤਾ ਪਾਲਾ ਸਿੰਘ (60 ਸਾਲ) ਨੂੰ ਬੇਕਾਬੂ ਟਰੈਕਟਰ-ਟਰਾਲੀ ਨੇ ਫੇਟ ਮਾਰਕੇ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਸੀ।

 

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ–ਖੇਡਦਾ ਪਰਿਵਾਰ, ਗੁਪਤ ਅੰਗ ’ਚ ਨਸ਼ੇ ਦਾ ਟੀਕਾ ਲਾਉਣ ਨਾਲ 19 ਸਾਲਾ ਮੁੰਡੇ ਦੀ ਮੌਤ

ਇਲਾਜ ਲਈ ਉਸ ਨੂੰ ਪਟਿਆਲਾ ਦੇ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਾਹ ਵਿਚ ਹੀ ਦਮ ਤੋੜ ਦਿੱਤਾ। ਮ੍ਰਿਤਕ ਗਰੀਬ ਪਰਿਵਾਰ ’ਚੋਂ ਸੀ ਤੇ ਸਬਜ਼ੀ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਸਥਾਨਕ ਪੁਲਸ ਨੇ ਟਰੈਕਟਰ ਚਾਲਕ ਸਿਮਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਸੰਘਰੇੜ੍ਹੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Sunny Mehra

Content Editor

Related News