ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

Thursday, Mar 08, 2018 - 04:10 AM (IST)

ਜਲੰਧਰ, (ਮਹੇਸ਼)— ਸੂਰਿਆ ਇਨਕਲੇਵ ਫਲਾਈਓਵਰ 'ਤੇ ਬਾਅਦ ਦੁਪਹਿਰ ਇਕ ਵਿਅਕਤੀ ਦੀ ਕਾਰ ਨਾਲ ਟਕਰਾਉਣ ਤੋਂ ਬਾਅਦ ਮੌਤ ਹੋ ਗਈ। ਵਿਅਕਤੀ ਸੜਕ ਕਰਾਸ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਸਾਬੀ ਵਾਸੀ ਸੂਰਿਆ ਇਨਕਲੇਵ ਵਜੋਂ ਹੋਈ ਹੈ। ਥਾਣਾ ਰਾਮਾਮੰਡੀ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਫਰਾਰ ਕਾਰ ਚਾਲਕ ਦੀ ਤਲਾਸ਼ ਕਰ ਰਹੀ ਹੈ।


Related News