ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ, ਪੁਲਸ ’ਤੇ ਲਾਏ ਦੋਸ਼

Sunday, May 28, 2023 - 02:50 PM (IST)

ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ, ਪੁਲਸ ’ਤੇ ਲਾਏ ਦੋਸ਼

ਜਲੰਧਰ (ਰਮਨ)- ਥਾਣਾ ਰਾਮਾ ਮੰਡੀ ਅਧੀਨ ਪੈਂਦੇ ਸੁੱਚੀ ਪਿੰਡ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਇਲਾਕੇ ਦੀ ਪੁਲਸ ’ਤੇ ਗੰਭੀਰ ਦੋਸ਼ ਲਾਏ ਹਨ। ਮ੍ਰਿਤਕ ਦੀ ਪਛਾਣ ਕੁਲਵਿੰਦਰ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਸੱਤਿਆ ਅਤੇ ਭੈਣ ਜਸਵਿੰਦਰ ਨੇ ਦੋਸ਼ ਲਾਇਆ ਕਿ ਬੀਤੀ ਦੁਪਹਿਰ ਕੁਲਵਿੰਦਰ ਦਾ ਆਪਣੀ ਪਤਨੀ ਸੋਨੀਆ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸੋਨੀਆ ਨੇ ਰਾਮਾਮੰਡੀ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ।

ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ

ਇਸ ਮਾਮਲੇ ਤੋਂ ਬਾਅਦ ਬੀਤੀ ਦੁਪਹਿਰ ਪੁਲਸ ਮੁਲਾਜ਼ਮ ਘਰ ’ਚ ਆਏ ਅਤੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਕੁਲਵਿੰਦਰ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਕੁਲਵਿੰਦਰ ਦੇ ਢਿੱਡ ’ਚ ਲੱਤ ਮਾਰੀ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ, ਜਦੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਥਾਣਾ ਰਾਮਾਮੰਡੀ ਦੀ ਪੁਲਸ ’ਤੇ ਗੰਭੀਰ ਦੋਸ਼ ਲਾਉਂਦਿਆਂ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕਰਦਿਆਂ ਕਿਹਾ ਕਿ ਉਕਤ ਪੁਲਸ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਥਾਣਾ ਇੰਚਾਰਜ ਨਵਦੀਪ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਇਸ ਮਾਮਲੇ ’ਚ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

shivani attri

Content Editor

Related News