ਜ਼ਹਿਰੀਲੀ ਦਵਾਈ ਨਿਗਲਣ ਵਾਲੇ ਵਿਅਕਤੀ ਦੀ ਮੌਤ
Monday, Nov 20, 2017 - 03:09 AM (IST)

ਹੁਸ਼ਿਆਰਪੁਰ, (ਜ.ਬ.)- ਮਾਹਿਲਪੁਰ ਥਾਣੇ ਅਧੀਨ ਆਉਂਦੇ ਪਿੰਡ ਬਾਹੋਵਾਲ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਰਾਜ ਕੁਮਾਰ ਦੀ ਇਲਾਜ ਦੌਰਾਨ ਨਿੱਜੀ ਹਸਪਤਾਲ 'ਚ ਮੌਤ ਹੋ ਗਈ। ਥਾਣਾ ਚੱਬੇਵਾਲ ਦੀ ਪੁਲਸ ਅਨੁਸਾਰ ਮ੍ਰਿਤਕ ਨੌਜਵਾਨ ਰਾਜ ਕੁਮਾਰ ਪੁੱਤਰ ਸੁਰਜੀਤ ਸਿੰਘ ਨੇ 12 ਨਵੰਬਰ ਨੂੰ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਉਸ ਨੂੰ ਹਾਲਤ ਵਿਗੜਨ 'ਤੇ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੇ ਸਿਵਲ ਹਸਪਤਾਲ 'ਚ ਦੱਸਿਆ ਕਿ ਪੋਸਟਮਾਰਟਮ ਉਪਰੰਤ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਹੁਸ਼ਿਆਰਪੁਰ, (ਜ.ਬ.)-ਸ਼ਰਾਬ ਪੀਣ ਤੋਂ ਬਾਅਦ ਦਵਾਈ ਲੈਣ ਉਪਰੰਤ 1 ਨੌਜਵਾਨ ਜਤਿੰਦਰ ਕੁਮਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਚਨੰਗਲ ਵਾਸੀ ਗਣੇਸ਼ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਜਤਿੰਦਰ ਕੁਮਾਰ ਨੇ ਸ਼ਰਾਬ ਪੀਣ ਤੋਂ ਬਾਅਦ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। ਪੁਲਸ ਨੇ ਪੋਸਟਮਾਰਟਮ ਉਪਰੰਤ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।