ਚੋਣ ਡਿਊਟੀ ਦੌਰਾਨ ਪੁਲਸ ਮੁਲਾਜ਼ਮ ਦੀ ਮੌਤ, ਪਿਆ ਭੜਥੂ
Tuesday, Oct 15, 2024 - 10:35 AM (IST)
ਤਪਾ ਮੰਡੀ (ਗਰਗ) : ਇਥੋਂ ਦੇ ਪਿੰਡ ਢਿਲਵਾਂ ਦੇ ਬੂਥ ਨੰਬਰ 75, 76, 77 'ਤੇ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪੋਲਿੰਗ ਬੂਥਾਂ 'ਤੇ ਤਾਇਨਾਤ ਇਕ ਪੁਲਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਚਾਇਤੀ ਚੋਣਾਂ ਵਿਚ ਡਿਊਟੀ ਦੇ ਰਹੇ ਆਈ. ਆਰ. ਬੀ. ਦੇ ਇਕ ਪੁਲਸ ਮੁਲਾਜ਼ਮ ਨੂੰ ਅਚਾਨਕ ਦਿਲ ਦਾ ਦੌਰਾ ਆ ਗਿਆ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।