ਸੈਂਟਰਲ ਜੇਲ੍ਹ ’ਚ ਕੈਦੀ ਦੀ ਸ਼ੱਕੀ ਹਾਲਾਤ ’ਚ ਮੌਤ

Monday, Nov 07, 2022 - 11:37 PM (IST)

ਸੈਂਟਰਲ ਜੇਲ੍ਹ ’ਚ ਕੈਦੀ ਦੀ ਸ਼ੱਕੀ ਹਾਲਾਤ ’ਚ ਮੌਤ

ਲੁਧਿਆਣਾ (ਸਿਆਲ)-ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੇ ਕੈਦੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਜਗਦੀਸ਼ ਨਾਮੀ ਕੈਦੀ ਕਤਲ ਦੇ ਮਾਮਲੇ ’ਚ ਸਜ਼ਾ ਭੁਗਤ ਰਿਹਾ ਸੀ। ਰਾਤ ਅਚਾਨਕ ਕੈਦੀ ਦੀ ਸਿਹਤ ਖਰਾਬ ਹੋਣ ਕਾਰਨ ਜੇਲ੍ਹ ਮੈਡੀਕਲ ਅਧਿਕਾਰੀ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਡਾਕਟਰਾਂ ਨੇ ਕੈਦੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਘਰ ’ਚ ਪਏ ਵੈਣ, ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ

ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਡਾਕਟਰਾਂ ਦੇ ਇਕ ਪੈਨਲ ਵੱਲੋਂ ਮ੍ਰਿਤਕ ਕੈਦੀ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼


author

Manoj

Content Editor

Related News