ਕਪੂਰਥਲਾ ਦੀ ਮਾਡਰਨ ਜੇਲ੍ਹ ''ਚ ਪਈਆਂ ਭਾਜੜਾਂ, ਹਵਾਲਾਤੀ ਦੀ ਹੋਈ ਮੌਤ

Saturday, Sep 30, 2023 - 12:17 PM (IST)

ਕਪੂਰਥਲਾ ਦੀ ਮਾਡਰਨ ਜੇਲ੍ਹ ''ਚ ਪਈਆਂ ਭਾਜੜਾਂ, ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ (ਓਬਰਾਏ)- ਕਪੂਰਥਲਾ ਮਾਡਰਨ ਜੇਲ੍ਹ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਕੈਦੀ ਦੀ ਸ਼ੁੱਕਰਵਾਰ ਨੂੰ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕੈਦੀ ਦੀ ਮੌਤ ਮਗਰੋਂ ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰੱਖਵਾ ਦਿੱਤਾ ਹੈ। ਮ੍ਰਿਤਕ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਐੱਨ. ਡੀ. ਪੀ. ਐੱਸ. ਕੇਸ ਵਿੱਚ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਹਵਾਲਾਤੀ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇਥੇ ਡਿਊਟੀ ਦੇ ਰਹੇ ਡਾਕਟਰ ਨਵਦੀਪ ਕੌਰ ਨੇ ਉਸ ਦੀ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਲਿਜਾਣ ਤੋਂ ਪਹਿਲਾਂ ਹੀ ਕਸ਼ਮੀਰ ਸਿੰਘ ਦੀ ਐਮਰਜੈਂਸੀ ਵਾਰਡ ਵਿੱਚ ਮੌਤ ਹੋ ਗਈ। ਉਕਤ ਹਵਾਲਾਤੀ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ:  ਜਲੰਧਰ ਵਿਖੇ ਹੋਟਲ 'ਚ ਮਚੀ ਹਫ਼ੜਾ-ਦਫ਼ੜੀ, ਕਮਰੇ ਦੇ ਅੰਦਰ ਦਾ ਮੰਜ਼ਰ ਵੇਖ ਸਟਾਫ਼ ਦੇ ਉੱਡੇ ਹੋਸ਼

PunjabKesari

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਨਾਲ 381 ਟਰੇਨਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ, ਡੇਰਾ ਬਿਆਸ ਦੇ 3000 ਸੇਵਾਦਾਰ ਫਸੇ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News