ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਕੈਦੀ ਦੀ ਮੌਤ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
Sunday, Jul 06, 2025 - 01:54 PM (IST)

ਪਟਿਆਲਾ (ਕੰਬੋਜ)- ਧੋਖਾਧੜੀ ਦੇ ਮਾਮਲੇ ਵਿੱਚ ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਬੰਦ ਇਕ ਅੰਡਰ ਟਰਾਇਲ ਕੈਦੀ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਨਿਵਾਸੀ ਜ਼ੀਰਕਪੁਰ ਵੱਜੋਂ ਹੋਈ ਹੈ। ਅੱਜ ਪੋਸਟਮਾਰਟਮ ਕਰਵਾਉਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਗਿਆ ਕਿ ਸੁਖਵਿੰਦਰ ਨੂੰ ਪਹਿਲਾਂ ਵੀ ਹਾਰਟ ਦੀ ਦਿੱਕਤ ਰਹਿੰਦੀ ਸੀ, ਜਿਸ ਦੇ ਚਲਦਿਆਂ ਪਰਿਵਾਰ ਨੇ ਕਈ ਵਾਰ ਉਨ੍ਹਾਂ ਨੂੰ ਦਵਾਈ ਦੇਣ ਦੀ ਕੋਸ਼ਿਸ਼ ਕੀਤੀ ਪਰ ਦਵਾਈ ਅੰਦਰ ਨਹੀਂ ਜਾਣ ਦਿੱਤੀ ਗਈ, ਜਿਸ ਤੋਂ ਬਾਅਦ ਕੱਲ੍ਹ ਉਨ੍ਹਾਂ ਦੇ ਬੇਟੇ ਨੂੰ ਫੋਨ ਆਇਆ ਕਿ ਪਿਤਾ ਸੁਖਵਿੰਦਰ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰ ਤੁਰੰਤ ਪਟਿਆਲਾ ਪਹੁੰਚੇ। ਅੱਜ ਮ੍ਰਿਤਕ ਵਿਅਕਤੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ ਗੇਟ, ਐਡਵਾਈਜ਼ਰੀ ਜਾਰੀ
ਪਰਿਵਾਰ ਮੁਤਾਬਕ ਧੋਖਾਧੜੀ ਦੇ ਇਕ ਕੇਸ ਦੇ ਵਿੱਚ ਸੁਖਵਿੰਦਰ ਨੂੰ ਨਾਜਾਇਜ਼ ਉਲਝਾਇਆ ਗਿਆ ਸੀ, ਜਿਸ ਦੇ ਚਲਦਿਆਂ ਇਸ ਕੇਸ ਦੇ ਇਨਵੈਸਟੀਗੇਸ਼ਨ ਅਫ਼ਸਰ ਵੱਲੋਂ ਉਨ੍ਹਾਂ ਦੇ ਸੁਖਵਿੰਦਰ ਨੂੰ ਟੋਰਚਰ ਕੀਤਾ ਗਿਆ ਅਤੇ ਉਸੇ ਟੋਰਚਰ ਦੇ ਚਲਦਿਆਂ ਉਸ ਦੇ ਪਿਤਾ ਨੂੰ ਹਾਰਟ ਅਟੈਕ ਆ ਗਿਆ। ਇਸ ਸਬੰਧੀ ਸੁਪਰਡੈਂਟ ਜੇਲ੍ਹ ਵਰੁਣ ਸ਼ਰਮਾ ਵੱਲੋਂ ਫੋਨ 'ਤੇ ਇਹ ਜਾਣਕਾਰੀ ਦਿੱਤੀ ਗਈ ਕਿ ਇਸ ਨੂੰ ਕੱਲ੍ਹ ਛਾਤੀ ਵਿਚ ਦਰਦ ਹੋਣ ਦੀ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਤੁਰੰਤ ਇਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e