ਕੇਂਦਰੀ ਜੇਲ੍ਹ ''ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

Tuesday, Jul 07, 2026 - 10:16 AM (IST)

ਕੇਂਦਰੀ ਜੇਲ੍ਹ ''ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕਪੂਰਥਲਾ (ਓਬਰਾਏ) : ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਐੱਨ. ਡੀ. ਪੀ. ਐੱਸ. ਮਾਮਲੇ ਦੇ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਮੁਕੇਸ਼ ਕੁਮਾਰ ਨਾਂ ਦੇ ਹਵਾਲਾਤੀ ਦੀ ਸਿਹਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮੁਕੇਸ਼ ਕੁਮਾਰ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਸਰਕਾਰੀ ਹਸਪਤਾਲ ਪਹੁੰਚ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ।

ਪਰਿਵਾਰ ਦਾ ਦੋਸ਼ ਹੈ ਕਿ ਮੁਕੇਸ਼ ਨੂੰ ਪਹਿਲਾਂ ਝੂਠੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਫਸਾਇਆ ਗਿਆ ਸੀ ਅਤੇ ਹੁਣ ਉਸ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਉਨ੍ਹਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਸਰਕਾਰੀ ਹਸਪਤਾਲ ਪ੍ਰਸ਼ਾਸਨ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਸ ਨੇ ਵੀ ਮਾਮਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।


author

Babita

Content Editor

Related News