ਬੇਕਾਬੂ ਹੋ ਕੇ ਭਾਖੜਾ ਨਹਿਰ ਦੇ ਠਾਠਾਂ ਮਾਰਦੇ ਪਾਣੀ ’ਚ ਜਾ ਡਿੱਗੀ ਕਾਰ, ਪੰਜਾਬ ਪੁਲਸ ਦੇ ਥਾਣੇਦਾਰ ਦੀ ਮੌਤ
Saturday, Oct 22, 2022 - 06:40 PM (IST)
ਰਾਜਪੁਰਾ (ਮਸਤਾਨਾ) : ਬੀਤੀ ਰਾਤ ਪਿੰਡ ਖਾਨਪੁਰ ਗੰਡਿਆ ਨੇੜੇ ਇਕ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਭਾਖੜਾ ਨਰਵਾਨਾ ਬ੍ਰਾਂਚ ਦੀ ਨਹਿਰ ਵਿਚ ਜਾ ਡਿੱਗੀ, ਜਿਸ ਕਾਰਨ ਕਾਰ ਚ ਸਵਾਰ ਪੰਜਾਬ ਪੁਲਸ ਦੇ ਥਾਣੇਦਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖੇੜੀ ਗੰਡਿਆਂ ਦੇ ਮੁਖੀ ਨੇ ਦੱਸਿਆ ਕਿ ਬੀਤੀ ਸ਼ਾਮ ਪਟਿਆਲਾ ਵਾਸੀ ਥਾਣੇਦਾਰ ਲਖਵਿੰਦਰ ਸਿੰਘ ਆਪਣੀ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ। ਪਿੰਡ ਖਾਨਪੁਰ ਗੰਡਿਆਂ ਨੇੜੇ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਅਤੇ ਨਹਿਰ ਵਿਚ ਜਾ ਡਿੱਗੀ।
ਇਹ ਵੀ ਪੜ੍ਹੋ : ਡੀ. ਐੱਸ. ਪੀ. ਗਗਨਦੀਪ ਭੁੱਲਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਵੱਡਾ ਖ਼ੁਲਾਸਾ
ਇਸ ਦੌਰਾਨ ਮੌਕੇ ’ਤੇ ਖੜ੍ਹੇ ਪਿੰਡ ਵਾਸੀਆਂ ਨੇ ਜਦੋਂ ਕਾਰ ਨਹਿਰ ਵਿਚੋਂ ਡਿੱਗੀ ਹੋਈ ਦੇਖੀ ਤਾਂ ਉਹ ਇਕੱਠੇ ਹੋ ਗਏ ਅਤੇ ਗੋਤਾਖੋਰਾਂ ਅਤੇ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਉਨ੍ਹਾਂ ਨੇ ਕਿਸੇ ਤਰ੍ਹਾਂ ਕਾਰ ਨੂੰ ਤਾਂ ਨਹਿਰ ਵਿਚੋਂ ਬਾਹਰ ਕੱਢ ਲਿਆ ਪਰ ਉਸ ਵਿਚ ਸਵਾਰ ਥਾਣੇਦਾਰ ਲਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦੇ ਹੀ ਥਾਣਾ ਖੇੜੀ ਗੰਡਿਆਂ ਦੀ ਪੁਲਸ ਮੌਕੇ ’ਤੇ ਪੁੱਜ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।