ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ, ਪਰਿਵਾਰ ਨੂੰ ਮ੍ਰਿਤਕ ਦੇਹ ਲਈ 22 ਦਿਨ ਕਰਨਾ ਪਿਆ ਇੰਤਜ਼ਾਰ

12/20/2022 12:12:13 AM

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦਿਆਂ ਸਾਰ ਪਰਿਵਾਰ ਸੋਗ ਵਿਚ ਡੁੱਬ ਗਿਆ। ਇਸ ਦੇ ਨਾਲ ਵਿਦੇਸ਼ ਤੋਂ ਮ੍ਰਿਤਕ ਦੇਹ ਨਾ ਮਿਲਣ ਕਾਰਨ ਉਨ੍ਹਾਂ ਦੇ ਦੁੱਖਾਂ ਵਿਚ ਹੋਰ ਵਾਧਾ ਹੋ ਗਿਆ। ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਲਈ ਮ੍ਰਿਤਕ ਦੇਹ ਆਪਣੇ ਦੇਸ ਮੰਗਵਾਉਣ ਲਈ 22 ਦਿਨ ਦਾ ਇੰਤਜ਼ਾਰ ਕਰਨਾ ਪਿਆ। ਅੱਜ ਲੰਬੀ ਜੱਦੋ-ਜਹਿਦ ਤੋਂ ਬਾਅਦ ਜਦ ਲਾਸ਼ ਜੱਦੀ ਪਿੰਡ ਪਹੁੰਚੀ ਤਾਂ ਹਰ ਅੱਕ ਗਿੱਲੀ ਹੋ ਗਈ। ਗਮਗੀਨ ਮਾਹੌਲ ਵਿਚ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਸੁੱਚਾ ਸਿੰਘ ਲੰਗਾਹ ਦੀ ਹੋਈ ਘਰ ਵਾਪਸੀ, ਧਾਰਮਿਕ ਸਜ਼ਾ ਪੂਰੀ ਕਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੌਂਪਿਆ ਪੱਤਰ

ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦੁਨੀਆਂ ਸੰਧੂ ਵਾਸੀ ਗੁਰਮੀਤ ਸਿੰਘ ਲਿਬਨਾਨ ਵਿਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਕੁੱਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮੌਤ ਤੋਂ 22 ਦਿਨ ਬਾਅਦ ਜਦ ਉਸ ਦੀ ਮ੍ਰਿਤਕ ਦੇਹ ਆਪਣੇ ਜੱਦੀ ਪਿੰਡ ਪਹੁੰਚੀ ਤਾਂ ਹਰ ਅੱਖ ਨਮ ਸੀ ਅਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਸੀ। ਗੁਰਮੀਤ ਦੇ ਭਰਾ ਨੇ ਦੱਸਿਆ ਕਿ ਜਦ ਮੌਤ ਦੀ ਖ਼ਬਰ ਆਈ ਤਾਂ ਪਰਿਵਾਰ ਦੇ ਨਾਲ-ਨਾਲ ਪਿੰਡ ਵਿਚ ਵੀ ਸੋਗ ਦੀ ਲਹਿਰ ਦੌੜ ਗਈ। ਸਾਰਾ ਪਰਿਵਾਰ ਸਦਮੇ ਵਿਚ ਸੀ। ਗੁਰਮੀਤ ਆਪਣੇ ਪਿੱਛੇ ਪਰਿਵਾਰ ਵਿਚ ਬਜ਼ੁਰਗ ਮਾਤਾ-ਪਿਤਾ, ਪਤਨੀ ਤੇ ਦੋ ਬੱਚੇ ਛੱਡ ਗਿਆ। ਗੁਰਮੀਤ ਸਿੰਘ ਦੇ ਭਰਾ ਮੁਤਾਬਕ ਗੁਰਮੀਤ ਲਿਬਨਾਨ ਦੇਸ਼ ਵਿਚ ਪਿਛਲੇ 9 ਸਾਲ ਤੋਂ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਕੰਮਕਾਰ ਕਰ ਰਿਹਾ ਸੀ। ਉਹ 2 ਸਾਲ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ, ਉਸ ਮਗਰੋਂ ਉਸ ਦੀ ਉੱਥੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦ ਇਹ ਸੁਨੇਹਾ ਮਿਲਿਆ ਤਾਂ ਪੂਰਾ ਪਰਿਵਾਰ ਮ੍ਰਿਤਕ ਦੇਹ ਲਈ ਵੀ ਤੜਪ ਰਹੇ ਸਨ ਕਿ ਹੱਥੀਂ ਅੰਤਿਮ ਸੰਸਕਾਰ ਕੀਤਾ ਜਾਵੇ। ਪਰ ਕੋਈ ਰਾਹ ਨਹੀਂ ਮਿਲਿਆ।

ਇਹ ਖ਼ਬਰ ਵੀ ਪੜ੍ਹੋ - ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਮਾਡਲ ਟਾਊਨ ਵਾਲੀ ਘਟਨਾ ਦੀ ਨਿਖੇਧੀ, 'ਬਹਿ ਕੇ ਹੱਲ ਕਰਨੇ ਚਾਹੀਦੇ ਨੇ ਮਸਲੇ'

ਗੁਰਮੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਐੱਮ.ਐੱਲ.ਏ. ਅਮਨ ਸ਼ੇਰ ਸਿੰਘ ਕਲਸੀ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਦੁਬਈ 'ਚ ਬੈਠੇ ਪਹਿਲ ਚੈਰੀਟੇਬਲ ਟਰੱਸਟ ਜੋਗਿੰਦਰ ਸਲਾਰੀਆ ਨੇ ਪਰਿਵਾਰ ਦੀ ਮਦਦ ਨਾਲ ਅੱਜ ਗੁਰਮੀਤ ਸਿੰਘ ਦੀ ਮ੍ਰਿਤਿਕ ਦੇਹ ਜੱਦੀ ਪਿੰਡ ਪਹੁੰਚੀ ਹੈ । ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਐੱਮ.ਐੱਲ.ਏ. ਅਮਨਸ਼ੇਰ ਸਿੰਘ ਕਲਸੀ ਵੀ ਅੰਤਿਮ ਸੰਸਕਾਰ ਮੌਕੇ ਪਹੁੰਚੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਰਿਵਾਰ ਦਾ ਦੁੱਖ ਵੇਖ ਉਨ੍ਹਾਂ ਪਹਿਲ ਚੈਰੀਟੇਬਲ ਟਰੱਸਟ ਜੋਗਿੰਦਰ ਸਲਾਰੀਆ ਨਾਲ ਰਾਬਤਾ ਕਾਇਮ ਕੀਤਾ ਅਤੇ ਪਹਿਲਾਂ ਵੀ ਅਜਿਹੇ ਮਾਮਲੇ ਉਨ੍ਹਾਂ ਹੱਲ ਕੀਤੇ ਸਨ ਅਤੇ ਉਹ ਖੁਦ ਵੀ ਉਸ ਸੰਸਥਾ ਨਾਲ ਜੁੜੇ ਹਨ। ਉਨ੍ਹਾਂ ਦੇ ਉੱਦਮ ਸਦਕਾ ਹੀ ਅੱਜ ਗੁਰਮੀਤ ਦੀਆਂ ਆਖਰੀ ਰਸਮਾਂ ਪਰਿਵਾਰ ਨੇ ਨਿਬਾਇਆ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra