ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ

Saturday, Oct 12, 2024 - 06:37 PM (IST)

ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਦੇ ਨੌਜਵਾਨ ਦੀ ਫਿਲੀਪੀਂਸ ਦੀ ਰਾਜਧਾਨੀ ਮਨੀਲਾ ਵਿਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿਮਲ ਕੁਮਾਰ (38) ਪੁੱਤਰ ਕਮਲਜੀਤ ਕੁਮਾਰ ਵਾਸੀ ਸਿੱਦਵਾਨ ਦੇ ਤੌਰ 'ਤੇ ਹੋਈ ਹੈ। ਤਿਉਹਾਰ ਮੌਕੇ ਵਿਮਲ ਦੀ ਮੌਤ ਦੀ ਖ਼ਬਰ ਸੁਣਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ। 

ਵਿਮਲ ਕੁਝ ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਂਸ ਦੇ ਬੁਗੋ ਸ਼ਹਿਰ ਵਿਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਆਪਣੇ ਪਿੰਡ ਸਿੱਦਵਾਨ ਰਹਿਣ ਲਈ ਆਇਆ ਸੀ। ਇਕ ਮਹਿਨਾ ਪਹਿਲਾਂ ਉਹ ਕੰਮ ਲਈ ਵਾਪਸ ਮਨੀਲਾ ਦੇ ਬੁਗੋ ਸ਼ਹਿਰ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਰਕੇ ਬੀਤੇ ਦਿਨ ਮੌਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਲਗਾਤਾਰ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ

ਭਰਾ ਦੇ ਮੁਤਾਬਕ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੇ ਸੀਨੇ ਵਿਚ ਦਰਦ ਹੋਈ ਅਤੇ ਦਰਦ ਹੋਣ ਉਪਰੰਤ ਉਸ ਨੇ ਫੋਨ ਕਰਕੇ ਦੱਸਿਆ ਅਤੇ ਇਸ ਦੇ ਬਾਅਦ ਆਪਣੇ ਦੋਸਤ ਨੂੰ ਵਿਮਲ ਕੁਮਾਰ ਦੇ ਕੋਲ ਭੇਜਿਆ। ਉਸ ਦਾ ਦੋਸਤ ਵਿਮਲ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੀ ਖ਼ਬਰ ਸੁਣ ਤਿਉਹਾਰ ਦੇ ਦਿਨ ਘਰ ਵਿਚ ਮਾਤਮ ਛਾ ਗਿਆ ਹੈ, ਉਥੇ ਹੀ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 13 ਤੋਂ 15 ਅਕਤੂਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਠੇਕੇ ਵੀ ਰਹਿਣਗੇ ਬੰਦ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News