ਸੜਕ ਹਾਦਸੇ ''ਚ ਸਕੂਟਰੀ ਸਵਾਰ ਵਿਅਕਤੀ ਦੀ ਮੌਤ

Saturday, Apr 28, 2018 - 02:24 AM (IST)

ਸੜਕ ਹਾਦਸੇ ''ਚ ਸਕੂਟਰੀ ਸਵਾਰ ਵਿਅਕਤੀ ਦੀ ਮੌਤ

ਬਟਾਲਾ, (ਬੇਰੀ)- ਸੜਕ ਹਾਦਸੇ 'ਚ ਸਕੂਟਰੀ ਸਵਾਰ ਇਕ ਵਿਅਕਤੀ ਦੀ ਮੌਤ ਹੋਣ ਅਤੇ ਦੂਸਰੇ ਦੇ ਵਾਲ-ਵਾਲ ਬਚਣ ਦੀ ਖ਼ਬਰ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਵਲ ਲਾਈਨ ਪਰਮਜੀਤ ਸਿੰਘ ਅਤੇ ਚੌਕੀ ਇੰਚਾਰਜ ਅਰਬਨ ਅਸਟੇਟ ਐੱਸ. ਆਈ. ਪ੍ਰੀਤੀ ਨੇ ਦੱਸਿਆ ਕਿ 65 ਸਾਲਾ ਅਵਤਾਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਮੀਕੇ ਥਾਣਾ ਘੁਮਾਣ ਆਪਣੇ ਸਾਥੀ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਬਟਾਲਾ ਆ ਰਿਹੇ ਸੀ। ਜਦੋਂ ਇਹ ਉਮਰਪੁਰਾ ਚੌਕ ਦੇ ਨੇੜੇ ਪਹੁੰਚੇ ਤਾਂ ਅਚਾਨਕ ਸਕੂਟਰੀ ਦਾ ਟਾਇਰ ਸਲਿੱਪ ਕਰ ਗਿਆ, ਜਿਸ ਕਾਰਨ ਸਕੂਟਰੀ ਟਰੱਕ ਨਾਲ ਜਾ ਟਕਰਾਈ ਅਤੇ ਸਕੂਟਰੀ ਸਵਾਰ ਅਵਤਾਰ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਐਂਬੂਲੈਂਸ 108 ਦੇ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਅਵਤਾਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਇਸਦਾ ਸਾਥੀ ਬਲਜਿੰਦਰ ਸਿੰਘ ਵਾਲ-ਵਾਲ ਬਚ ਗਿਆ। 
ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ 'ਚ ਭੇਜ ਦਿੱਤੀ ਹੈ। ਐੱਸ. ਐੱਚ. ਓ. ਪਰਮਜੀਤ ਸਿੰਘ ਅਤੇ ਐੱਸ. ਆਈ. ਪ੍ਰੀਤੀ ਨੇ ਅੱਗੇ ਦੱਸਿਆ ਕਿ ਟਰੱਕ ਚਾਲਕ ਮੌਕੇ 'ਤੇ ਟਰੱਕ ਛੱਡ ਕੇ ਫਰਾਰ ਗਿਆ ਅਤੇ ਪੁਲਸ ਨੇ ਟਰੱਕ ਕਬਜ਼ੇ 'ਚ ਲੈ ਲਿਆ ਹੈ। 


Related News