ਫਗਵਾੜਾ ਤੋਂ ਵੱਡੀ ਖ਼ਬਰ: ਨਿੱਜੀ ਯੂਨੀਵਰਸਿਟੀ ''ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ

Saturday, Oct 28, 2023 - 06:17 PM (IST)

ਫਗਵਾੜਾ ਤੋਂ ਵੱਡੀ ਖ਼ਬਰ: ਨਿੱਜੀ ਯੂਨੀਵਰਸਿਟੀ ''ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ

ਫਗਵਾੜਾ (ਮੁਨੀਸ਼)- ਫਗਵਾੜਾ ਵਿਖੇ ਸਥਿਤ ਨਿੱਜੀ ਯੂਨੀਵਰਸਿਟੀ ‘ਚ ਇੰਜੀਨੀਅਰਿੰਗ ਕਰਨ ਵਾਲੇ ਇਕ ਵਿਦਿਆਰਥੀ ਵੱਲੋਂ ਪੀ. ਜੀ. ਵਿੱਚ ਹੀ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਵਰੁਣ ਕੁਮਾਰ ਵਾਸੀ ਹੈਦਰਾਬਾਦ ਵਜੋਂ ਹੋਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਤਨਾਮਪੁਰ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਚਹੈੜੂ ਵਿਖੇ ਸਥਿਤ ਮਰਵਾਹਾ ਪੀ. ਜੀ. ਵਿੱਚ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਆਪਣੀ ਜੀਵਣ ਲੀਲਾ ਸਮਾਪਤ ਕਰ ਲਈ ਹੈ, ਜਿਸ ਤੋਂ ਬਾਅਦ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸ਼ਰਮਨਾਕ: ਬਜ਼ੁਰਗ ਮਾਂ ਦੇ ਕਮਰੇ ਦਾ ਕੈਮਰਾ ਵੇਖ ਧੀ ਦੇ ਉੱਡੇ ਹੋਸ਼, ਸਾਹਮਣੇ ਆਈਆਂ ਦਿਲ ਨੂੰ ਝੰਜੋੜਣ ਵਾਲੀਆਂ ਤਸਵੀਰਾਂ

ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਨਾਂ ਦੇ ਆਉਣ ਤੋਂ ਬਾਅਦ ਹੀ ਪਰਿਵਾਰਕ ਮੈਂਬਰ ਜੋ ਵੀ ਬਿਆਨ ਦੇਣਗੇ, ਉਸ ਹਿਸਾਬ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਪੁੱਤ ਦੀ ਤਸਵੀਰ ਸੀਨੇ ਲਗਾ ਕੇ ਰੋ-ਰੋ ਮਾਂ ਮਾਰ ਰਹੀ ਆਵਾਜ਼ਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News