ਕਾਰ-ਮੋਟਰਸਾਈਕਲ ਦੀ ਟੱਕਰ ''ਚ ਨੌਜਵਾਨ ਦੀ ਮੌਤ

Friday, Oct 06, 2017 - 02:34 AM (IST)

ਕਾਰ-ਮੋਟਰਸਾਈਕਲ ਦੀ ਟੱਕਰ ''ਚ ਨੌਜਵਾਨ ਦੀ ਮੌਤ

ਨਵਾਂਸ਼ਹਿਰ,  (ਮਨੋਰੰਜਨ)- ਵੀਰਵਾਰ ਸਵੇਰੇ ਚੰਡੀਗੜ੍ਹ ਰੋਡ 'ਤੇ ਸਥਿਤ ਹਸਪਤਾਲ ਨਵਾਂਸ਼ਹਿਰ ਦੇ ਕੋਲ ਇਕ ਮੋਟਰਸਾਈਕਲ ਤੇ ਕਾਰ ਵਿਚਕਾਰ ਹੋਈ ਟੱਕਰ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਖੇਤਾਂ 'ਚ ਡਿੱਗਣ ਕਾਰਨ ਕਾਰ ਸਵਾਰ ਦੋਵੇਂ ਲੋਕ ਵਾਲ-ਵਾਲ ਬਚ ਗਏ। ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਏ. ਐੱਸ. ਆਈ. ਸ਼ਮਸ਼ੇਰ ਬਹਾਦਰ ਨੇ ਦੱਸਿਆ ਕਿ ਅੰਮ੍ਰਿਤਸਰ ਨਿਵਾਸੀ ਜਸਵਿੰਦਰ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸੀ, ਜਿਵੇਂ ਹੀ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਕੋਲ ਉਨ੍ਹਾਂ ਦੀ ਕਾਰ ਪਹੁੰਚੀ ਤਾਂ ਦੂਸਰੇ ਪਾਸਿਓਂ ਆਉਂਦੇ ਇਕ ਮੋਟਰਸਾਈਕਲ ਸਵਾਰ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਕਨਾਚੂਰ ਹੋ ਗਿਆ ਅਤੇ ਕਾਰ ਖੇਤਾਂ 'ਚ ਜਾ ਡਿੱਗੀ। ਮੋਟਰਸਾਈਕਲ ਚਾਲਕ ਜਸਪ੍ਰੀਤ ਸਿੰਘ (29) ਵਾਸੀ ਪੱਲੀਆਂ ਖੁਰਦ ਰਾਹੋਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਦੋਵੇਂ ਲੋਕ ਵਾਲ-ਵਾਲ ਬਚ ਗਏ। ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ। 


Related News