ਸਹੁਰਾ ਪਰਿਵਾਰ ਤੋਂ ਤੰਗ ਵਿਧਵਾ ਔਰਤ ਨੇ ਖੁਦ ਨੂੰ ਲਗਾਈ ਅੱਗ, ਮੌਤ

Friday, Feb 09, 2018 - 02:26 PM (IST)

ਸਹੁਰਾ ਪਰਿਵਾਰ ਤੋਂ ਤੰਗ ਵਿਧਵਾ ਔਰਤ ਨੇ ਖੁਦ ਨੂੰ ਲਗਾਈ ਅੱਗ, ਮੌਤ

ਪਟਿਆਲਾ (ਜੋਸਨ) — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾਂਖਰ ਵਿਖੇ ਇਕ ਵਿਧਵਾ ਔਰਤ ਦੀ ਅੱਗ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਛਾਣ ਬਲਵਿੰਦਰ ਕੌਰ (42) ਪਤਨੀ ਸਵ. ਚਰਣਜੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। 
ਇਸ ਮਾਮਲੇ ਸੰਬੰਧੀ ਸਨੌਰ ਦੇ ਐੱਸ. ਐੱਚ.ਓ. ਰਣਬੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਤੱਥ ਸਾਹਮਣੇ ਆਏ ਹਨ ਕਿ ਉਕਤ ਮਹਿਲਾ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ, ਜਿਸ ਦਾ ਪੋਸਟਮਾਰਟਮ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ 6 ਵਿਅਕਤੀਆਂ ਖਿਲਾਫ 306 ਧਾਰਾ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ।


Related News