ਨੌਜਵਾਨ ਕਬੱਡੀ ਖਿਡਾਰੀ ਦੀ ਮਿਕਸਚਰ ’ਚ ਆਉਣ ਨਾਲ ਮੌਤ

05/01/2022 9:46:06 AM

ਤਲਵੰਡੀ ਸਾਬੋ (ਮੁਨੀਸ਼) : ਪਿੰਡ ਨਥੇਹਾ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਨਥੇਹਾ ਦੇ ਨੌਜਵਾਨ ਕਬੱਡੀ ਖਿਡਾਰੀ ਦੀ ਇੱਟਾਂ ਬਣਾਉਣ ਵਾਲੀ ਫੈਕਟਰੀ ਦੇ ਮਿਕਸਚਰ ਵਿਚ ਆ ਕੇ ਅਚਾਨਕ ਮੌਤ ਹੋ ਗਈ, ਜਿਸ ਨਾਲ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਸਵੀਰ ਚਾਹਲ ਨੇ ਦੱਸਿਆ ਕਿ ਅਮਨਦੀਪ ਸੋਨੀ (22) ਪੁੱਤਰ ਪਾਲ ਸਿੰਘ ਕਬੱਡੀ ਦਾ ਨਾਮਵਰ ਖਿਡਾਰੀ ਸੀ ਤੇ ਉਹ ਤਿੰਨ ਵਾਰ ਨੈਸ਼ਨਲ ਪੱਧਰ ਤਕ ਧੁੰਮਾਂ ਪਾ ਚੁੱਕਾ ਸੀ ਤੇ ਅਚਾਨਕ ਉਹ ਨਥੇਹਾ ਵਿਚ ਲੱਗੀ ਇੱਟਾਂ ਬਣਾਉਣ ਵਾਲੀ ਫੈਕਟਰੀ ਦੇ ਮਿਕਸਚਰ ਵਿਚ ਪੈਰ ਫਿਸਲਣ ਕਰ ਕੇ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤਰੁੰਤ ਉਸਦੇ ਚਾਚੇ ਬਲਵਿੰਦਰ ਸ਼ਰਮਾ ਨੇ ਪਹਿਲਾਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੋਂ ਉਸਨੂੰ ਬਠਿੰਡਾ ਲਈ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : 'ਨੇਤਾ ਜੀ ਸਤਿ ਸ੍ਰੀ ਅਕਾਲ' ’ਚ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ, ਸੁਣੋ ਤਿੱਖੇ ਸਵਾਲਾਂ ਦੇ ਜਵਾਬ

ਸਥਾਨਕ ਕਸਬੇ ਦੀ ਪੁਲਸ ਨੇ ਬਣਦੀ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਰੋਦੇ ਕੁਰਲਾਉਂਦੇ ਮਾਪੇ, ਭਰਾ ਤੇ ਚਾਚੇ ਤਾਏ ਸਮੇਤ ਭਰੇ ਪਰਿਵਾਰ ਨੂੰ ਛੱਡ ਗਿਆ ਹੈ। ਉਧਰ ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ, ਸਰਪੰਚ ਜਗਸੀਰ ਸਿੰਘ, ਸਾਬਕਾ ਸਰਪੰਚ ਪਵਨ ਕੁਮਾਰ, ਸਾਬਕਾ ਸਰਪੰਚ ਕੁਲਵੰਤ ਸਿੰਘ ਚਾਹਲ, ਸਮਾਜਸੇਵੀ ਆਗੂ ਹਰਦੀਪ ਚਾਹਲ ਤੇ ‘ਆਪ’ ਆਗੂ ਬਿੱਕਰ ਸਿੰਘ ਚਾਹਲ, ਕੁਮੈਟੇਟਰ ਦੀਪ ਨਥੇਹਾ ਤੇ ਲਵੀ ਨਥੇਹਾ ਸਮੇਤ ਕਬੱਡੀ ਖਿਡਾਰੀਆਂ ਨੇ ਕਬੱਡੀ ਖਿਡਾਰੀ ਦੀ ਬੇਵਕਤੀ ਮੌਤ ਹੋਣ ਨਾਲ ਖਿਡਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News