ਨਸ਼ੇ ਨੇ ਖੋਹ ਲਿਆ ਇਕ ਹੋਰ ਮਾਂ ਦਾ ਪੁੱਤ, 19 ਸਾਲਾ ਗੱਭਰੂ ਨੇ ਓਵਰਡੋਜ਼ ਕਾਰਨ ਗੁਆਈ ਜਾਨ

Saturday, May 11, 2024 - 09:52 PM (IST)

ਨਸ਼ੇ ਨੇ ਖੋਹ ਲਿਆ ਇਕ ਹੋਰ ਮਾਂ ਦਾ ਪੁੱਤ, 19 ਸਾਲਾ ਗੱਭਰੂ ਨੇ ਓਵਰਡੋਜ਼ ਕਾਰਨ ਗੁਆਈ ਜਾਨ

ਮੁਕਤਸਰ ਸਾਹਿਬ (ਕੁਲਦੀਪ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਗੁਰੂਸਰ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਮੁੰਡੇ ਦੀ ਮੌਤ ਚਿੱਟੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। 

ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀ ਨੌਜਵਾਨ ਸਤਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਅਨੁਸਾਰ ਉਸ ਦਾ ਪੁੱਤਰ ਘਰ ਸੀ ਕਿ ਉਸ ਨੂੰ ਗੁਆਂਢ 'ਚ ਰਹਿੰਦਾ ਮੁੰਡਾ ਬੁਲਾ ਕੇ ਲੈ ਗਿਆ। ਮਾਤਾ ਅਨੁਸਾਰ ਕਥਿਤ ਤੌਰ 'ਤੇ ਚਿੱਟੇ ਦੇ ਆਦੀ ਉਨ੍ਹਾਂ ਦੇ ਗੁਆਂਢ ਰਹਿੰਦੇ ਮੁੰਡਿਆਂ ਨੇ ਉਨ੍ਹਾਂ ਦੇ ਨੌਜਵਾਨ ਪੁੱਤ ਦੇ ਚਿੱਟੇ ਦਾ ਟੀਕਾ ਲਵਾ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਫਰਿੱਜ ਵੇਚਣ ਪਿੱਛੇ ਭਰਾ ਨੇ ਹੀ ਕਰ'ਤਾ ਭਰਾ ਦਾ ਕਤਲ, ਬੈੱਡ 'ਚ ਲਾਸ਼ ਲੁਕਾ ਖ਼ੁਦ ਫ਼ੋਨ ਕਰ ਕਿਹਾ, 'ਆ ਕੇ ਸਾਂਭ ਲਵੋ'

ਉਸ ਦੀ ਲਾਸ਼ ਕੋਲੋ ਖਾਲੀ ਸਰਿੰਜ ਵੀ ਮਿਲੀ ਹੈ। ਮ੍ਰਿਤਕ ਦੀ ਮਾਤਾ ਅਨੁਸਾਰ ਪਿੰਡ 'ਚ ਸ਼ਰੇਆਮ ਚਿੱਟਾ ਵਿਕਦਾ ਹੈ। ਉਨ੍ਹਾਂ ਪੁਲਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਇਸ ਮਾਮਲੇ 'ਚ ਪਿੰਡ ਦੇ ਸਾਬਕਾ ਸਰਪੰਚ ਅਤੇ ਹੋਰ ਪਿੰਡ ਵਾਸੀਆਂ ਨੇ ਵੀ ਕਿਹਾ ਕਿ ਨੌਜਵਾਨ ਦੀ ਮੌਤ ਚਿੱਟੇ ਕਾਰਨ ਹੋਈ ਹੈ। ਉਨ੍ਹਾਂ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ 'ਚ ਕਾਰਵਾਈ ਕਰ ਰਹੇ ਜਾਂਚ ਅਧਿਕਾਰੀ ਅਨੁਸਾਰ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅੰਤਰਰਾਜੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼, 70 ਲੱਖ ਨਸ਼ੀਲੀਆਂ ਗੋਲ਼ੀਆਂ ਬਰਾਮਦ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News