ਕੈਨੇਡਾ ਤੋਂ ਜਵਾਨ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Sunday, Oct 22, 2023 - 06:30 PM (IST)

ਕੈਨੇਡਾ ਤੋਂ ਜਵਾਨ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਹੁਸ਼ਿਆਰਪੁਰ/ਦਸੂਹਾ (ਅਮਰੀਕ)- ਕੁਝ ਦਿਨ ਪਹਿਲਾਂ ਹੀ ਦਸੂਹਾ ਦੇ 23 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਘੋਘਰਾ ਵਿਖੇ ਲਿਆਂਦੀ ਗਈ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿਵੇਂ ਹੀ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਵਿਚ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣ ਗਿਆ। ਧਾਹਾਂ ਮਾਰ-ਮਾਰ ਰੋਂਦੇ ਪਰਿਵਾਰ ਨੂੰ ਵੇਖ ਕੇ ਹਰ ਅੱਖ ਨਮ ਸੀ। 

PunjabKesari

ਮਾਂ ਦਾ ਇਕਲੌਤਾ ਸਹਾਰਾ ਸੀ, ਪਿਤਾ ਦੀ 10 ਸਾਲ ਪਹਿਲਾਂ ਹੋ ਚੁੱਕੀ ਹੈ ਮੌਤ 
ਕਰਨਵੀਰ ਸਿੰਘ ਦੇ ਪਿਤਾ ਜਸਵੰਤ ਸਿੰਘ ਪੰਜਾਬ ਪੁਲਸ ਦੇ ਵਿਜੀਲੈਂਸ ਵਿਭਾਗ ਵਿਚ ਤਾਇਨਾਤ ਸਨ। ਉਸ ਦੇ ਪਿਤਾ ਦੀ 2010 ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ-ਪੋਸ਼ਣ ਉਸ ਦੀ ਮਾਤਾ ਅਤੇ ਚਾਚਿਆਂ ਨੇ ਹੀ ਕੀਤਾ ਸੀ ਪਰ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

PunjabKesari

ਚਾਰ ਸਾਲ ਬਾਅਦ ਸਾਰੇ ਭਰਾ ਹੋਏ ਸਨ ਇਕੱਠੇ 
ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਗਈ ਸੀ। ਪੀ. ਆਰ. ਲਈ ਕਾਗਜ਼ ਵੀ ਲਗਾਏ ਸਨ। ਚਾਚੇ ਦੇ ਬੱਚੇ ਵੀ ਅਜੇ ਕੁਝ ਸਾਲ ਪਹਿਲਾਂ ਹੀ ਕੈਨੇਡਾ ਵਿਚ ਪੜ੍ਹਾਈ ਕਰਨ ਆਏ ਸਨ। ਸਾਰੇ ਕੈਨੇਡਾ ਦੇ ਟੋਰਾਂਟੋ ਵਿਚ ਇਕੱਠੇ ਹੋਏ ਸਨ, ਜਿੱਥੇ ਸਾਰੇ ਖ਼ੂਬ ਆਨੰਦ ਮਾਣ ਰਹੇ ਸਨ। ਘਰ ਵੀ ਸਾਰੇ ਖ਼ੁਸ਼ ਸਨ ਕਿ ਪਰਿਵਾਰ ਦੇ ਬੱਚੇ ਸਾਰੇ ਇਕੋ ਜਗ੍ਹਾ ਇਕੱਠੇ ਹੋ ਗਏ ਸਨ ਪਰ ਕਿਸੇ ਨੂੰ ਕੀ ਪਤਾ ਸੀ ਕਿ ਇਹ ਖ਼ੁਸ਼ੀਆਂ ਜਲਦੀ ਦੀ ਮਾਤਮ ਵਿਚ ਬਦਲਣ ਵਾਲੀਆਂ ਹਨ। 

PunjabKesari
ਜੇਕਰ ਪਿਛਲੇ ਛੇ ਮਹੀਨਿਆਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਪੰਜਾਬ ਭਰ ਦੇ ਕਈ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਭਾਰਤ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News