ਇਟਲੀ ਤੋਂ ਆਏ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ

Saturday, Oct 19, 2024 - 05:57 PM (IST)

ਇਟਲੀ ਤੋਂ ਆਏ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ

ਬਟਾਲਾ (ਸਾਹਿਲ)- ਇਟਲੀ ਤੋਂ ਆਏ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਭਰਾ ਮੇਜਰ ਸਿੰਘ ਪੁੱਤਰ ਪਾਲ ਸਿੰਘ ਜੋ ਕਿ ਪਿਛਲੇ 20 ਸਾਲ ਤੋਂ ਇਟਲੀ ਵਿਖੇ ਰਹਿ ਰਿਹਾ ਸੀ ਅਤੇ ਹੁਣ ਇੰਡੀਆ ਆਇਆ ਹੋਇਆ ਸੀ। ਉਸ ਦੱਸਿਆ ਕਿ ਮੇਜਰ ਸਿੰਘ ਬੀਤੀ 17 ਅਕਤੂਬਰ ਨੂੰ ਘਰੋਂ ਬਾਹਰ ਸਕੂਟਰੀ ’ਤੇ ਗਿਆ ਤਾਂ ਵਾਪਸ ਨਹੀਂ ਆਇਆ ਅਤੇ ਅਸੀਂ ਇਸ ਕਾਫੀ ਭਾਲ ਕੀਤੀ ਅਤੇ ਅੱਜ ਪਿੰਡ ਡਾਲੇਚੱਕ ਨੇੜਿਓਂ ਝਾੜੀਆਂ ਵਿਚੋਂ ਇਸ ਦੀ ਲਾਸ਼ ਮਿਲੀ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਓਧਰ, ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਇਸ ਸਬੰਧੀ ਮ੍ਰਿਤਕ ਮੇਜਰ ਸਿੰਘ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ ’ਤੇ 194 ਬੀ.ਐੱਨ.ਐੱਸ.ਐੱਸ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News