ਜੰਮੂ-ਕਸ਼ਮੀਰ 'ਚ ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ

02/17/2023 8:48:07 PM

ਤਰਨ ਤਾਰਨ (ਰਮਨ) : ਜੰਮੂ ਕਸ਼ਮੀਰ ਵਿਚ ਰੋਜ਼ੀ-ਰੋਟੀ ਕਮਾਉਣ ਲਈ ਟਰੱਕ ਡਰਾਇਵਰੀ ਕਰਨ ਗਏ ਖਾਲੜਾ ਨਿਵਾਸੀ ਨੌਜਵਾਨ ਦਾ ਟਰੱਕ ਖੱਡ ਵਿਚ ਡਿੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ‘ਆਪ’ ਬੰਦੀ ਸਿੰਘਾਂ ਦੀ ਰਿਹਾਈ ਦੇ ਖ਼ਿਲਾਫ਼, ਫਿਰੌਤੀਆਂ ਤੋਂ ਡਰਦੇ ਆਲੂ ਵਪਾਰੀ ਨਹੀਂ ਆ ਰਹੇ ਪੰਜਾਬ : ਸੁਖਬੀਰ ਬਾਦਲ

ਜਾਣਕਾਰੀ ਦਿੰਦੇ ਹੋਏ ਗੁਰਦੇਵ ਸਿੰਘ ਨਿਵਾਸੀ ਖਾਲੜਾ ਨੇ ਦੱਸਿਆ ਕਿ ਉਸ ਦਾ ਪੁੱਤ ਸ਼ਮਸ਼ੇਰ ਸਿੰਘ (32) ਜੋ ਰੋਜ਼ੀ-ਰੋਟੀ ਲਈ ਜੰਮੂ ਕਸ਼ਮੀਰ ਵਿਚ ਟਰੱਕ ਡਰਾਇਵਰ ਦਾ ਕੰਮ ਕਰ ਰਿਹਾ ਸੀ। ਬੀਤੇ ਕੱਲ੍ਹ ਜਦੋਂ ਉਸ ਦਾ ਪੁੱਤ ਸ਼ਮਸ਼ੇਰ ਸਿੰਘ ਟਰੱਕ ਵਿਚ ਸਾਮਾਨ ਲੱਦ ਕੇ ਜੰਮੂ ਕਸ਼ਮੀਰ ਦੇ ਇਲਾਕੇ ਵਿਚ ਜਾ ਰਿਹਾ ਸੀ ਤਾਂ ਅਚਾਨਕ ਇਕ ਵੱਡਾ ਪੱਥਰ ਸੜਕ ਉੱਪਰ ਆ ਡਿੱਗਣ ਕਾਰਨ ਟਰੱਕ ਬੇਕਾਬੂ ਹੋ ਗਿਆ, ਜੋ ਡੂੰਘੀ ਖੱਡ ਵਿਚ ਡਿੱਗ ਪਿਆ। 

ਇਹ ਵੀ ਪੜ੍ਹੋ : 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ

ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਸ ਦੇ ਪੁੱਤਰ ਦੀ ਮੌਤ ਹੋਣ ਸਬੰਧੀ ਸੂਚਨਾ ਟਰੱਕ ਮਾਲਕ ਵਲੋਂ ਦਿੱਤੀ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਸੰਦੀਪ ਕੌਰ, ਡੇਢ ਸਾਲ ਦਾ ਪੁੱਤ ਅਤੇ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਗੁਰਦੇਵ ਸਿੰਘ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਸਬੰਧੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Harnek Seechewal

This news is Content Editor Harnek Seechewal