ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਰਸਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ

Thursday, Apr 25, 2024 - 04:54 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਰਸਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਸੁਲਤਾਨਪੁਰ ਲੋਧੀ (ਧੀਰ, ਸੋਢੀ)-ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਇਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ ਹੈ। ਜਿਸ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰਲ ਟਾਊਨ ਦਾ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਿਖੇ ਏ. ਪੀ. ਜੇ. ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ 2 ਮਹੀਨੇ ਦੀ ਟਰੇਨਿੰਗ ਤੋਂ ਬਾਅਦ ਬੁੱਧਵਾਰ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨਪੁਰ ਨਾਲ ਮੋਟਰਸਾਈਕਲ ’ਤੇ ਕਾਲਜ ਮਲਸੀਆਂ ਜਾ ਰਿਹਾ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੋਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇਕ ਟਿੱਪਰ ਆ ਗਿਆ।

ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼

PunjabKesari

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿਗਦਿਆਂ ਹੀ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਮੌਕੇ ’ਤੇ ਹੀ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਿਸ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤੀ ਹੈ। ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਕਪੂਰਥਲਾ ਦੇ ਵਿਅਕਤੀ ਦੀ ਫਰਾਂਸ 'ਚ ਹੋਈ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News