ਹਾਜੀਪੁਰ ''ਚ ਵਾਪਰੇ ਹਾਦਸੇ ਨੇ ਉਜਾੜ ''ਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਦਰਦਨਾਕ ਮੌਤ
Sunday, Jun 16, 2024 - 06:06 PM (IST)

ਹਾਜੀਪੁਰ (ਜੋਸ਼ੀ)-ਅੱਡਾ ਝੀਰ ਦਾ ਖੂਹ ਤੋਂ ਦਾਤਾਰਪੁਰ ਸੜਕ 'ਤੇ ਪੈਂਦੇ ਬਾਬਾ ਭਾਗੀ ਸ਼ਾਹ ਦਰਬਾਰ ਨੇੜੇ ਇਕ ਬੁਲੇਟ ਮੋਟਰਸਾਈਕਲ ਅਤੇ ਛੋਟੇ ਹਾਥੀ ਵਿਚਕਾਰ ਹੋਈ ਟੱਕਰ ਵਿਚ ਇੱਕ ਨੌਜਵਾਨ ਦੀ ਮੌਕੇ ਉਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ ਸਵਾਰ ਕਾਰਤਿਕ ਸੋਹਲ ਪੁੱਤਰ ਮਾਲ ਵਾਸੀ ਪਿੰਡ ਹੰਦਵਾਲ ਦੀ ਅੱਡਾ ਝੀਰ ਦੇ ਖੂਹ ਤੋਂ ਦਤਾਰਪਰ ਸੜਕ 'ਤੇ ਪੈਂਦੇ ਬਾਬਾ ਭਾਗੀ ਸ਼ਾਹ ਦਰਬਾਰ ਦੇ ਲਾਗੇ ਛੋਟੇ ਹਾਥੀ ਨਾਲ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਬੁਲੇਟ ਮੋਟਰਸਾਈਕਲ ਸਵਾਰ ਕਾਰਤਿਕ ਸੋਹਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਤਲਵਾੜਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅਨਮੋਲ ਗਗਨ ਮਾਨ ਦੇ ਵਿਆਹ 'ਚ ਪਹੁੰਚੇ CM ਭਗਵੰਤ ਮਾਨ, ਇਸ ਅੰਦਾਜ਼ 'ਚ ਦਿੱਤੀਆਂ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।