ਜਿਸ ਪੁੱਤ ਦੇ ਸਜਾਉਣਾ ਸੀ ਸਿਹਰਾ ਉਸ ਨੂੰ ਵਿਆਹ ਲੈ ਗਈ ਮੌਤ, ਸ਼ਗਨਾਂ ਤੋਂ ਪਹਿਲਾਂ ਹੀ ਉੱਜੜ ਗਈਆਂ ਖ਼ੁਸ਼ੀਆਂ
Saturday, Sep 24, 2022 - 06:30 PM (IST)

ਭੀਖੀ (ਤਾਇਲ) : ਸਥਾਨਕ ਸੁਨਾਮ ਰੋਡ ’ਤੇ ਵਾਪਰੇ ਇਕ ਹਾਦਸੇ ਵਿਚ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਦਾ ਇਕ ਦੋਸਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਦਾ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਆਪਣੇ ਮਿੱਤਰ ਗੁਰਪ੍ਰੀਤ ਸਿੰਘ ਪੁੱਤਰ ਬੰਤ ਸਿੰਘ ਨਾਲ ਹੀਰੋ ਹਾਂਡਾ ਮੋਟਰਸਾਇਕਲ ’ਤੇ ਭੀਖੀ ਤੋਂ ਆਪਣੇ ਪਿੰਡ ਹਮੀਰਗੜ੍ਹ ਢੈਪਈ ਨੂੰ ਜਾ ਰਿਹਾ ਸੀ ਤਾਂ ਜੱਸੜ ਢਾਬੇ ਨਜ਼ਦੀਕ ਇਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਵਿਚ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦਸੰਬਰ ਵਿਚ ਇਸ ਨੌਜਵਾਨ ਦਾ ਵਿਆਹ ਹੋਣਾ ਸੀ।
ਇਹ ਵੀ ਪੜ੍ਹੋ : ਯੂਨੀਵਰਸਿਟੀ MMS ਕਾਂਡ ’ਚ ਆਇਆ ਨਵਾਂ ਮੋੜ, ਮਾਮਲੇ ’ਚ ਬੁਝਾਰਤ ਬਣ ਕੇ ਸਾਹਮਣੇ ਆਇਆ ਫੌਜ ਦਾ ਜਵਾਨ
ਇਸ ਦੌਰਾਨ ਦੋਵੇਂ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਭੀਖੀ ਲਿਆਂਦਾ ਗਿਆ ਜਿੱਥੇ ਗੁਰਪ੍ਰੀਤ ਸਿੰਘ ਵਾਸੀ ਹਮੀਰਗੜ੍ਹ ਢੈਪਈ ਦੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦਸੰਬਰ ਵਿਚ ਇਸ ਨੌਜਵਾਨ ਦਾ ਵਿਆਹ ਹੋਣਾ ਸੀ। ਇਸ ਦਰਦਨਾਕ ਹਾਦਸੇ ਕਾਰਣ ਪਿੰਡ ਦਾ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਉਧਰ ਥਾਣਾ ਭੀਖੀ ਦੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮੇਜਰ ਸਿੰਘ ਦੇ ਬਿਆਨਾਂ ’ਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਨੇ ਪਾਈ ਪੋਸਟ, ਬੰਬੀਹਾ ਗੈਂਗ ਨੇ ਦਿੱਤੀ ਵੱਡੀ ਧਮਕੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।