ਭਿਆਨਕ ਹਾਦਸੇ ਨੇ ਤੋੜ ਦਿੱਤੀ ਜੁੜਵੇ ਭਰਾਵਾਂ ਦੀ ਜੋੜੀ, ਘਰ ’ਚ ਵਿਛਾ ਦਿੱਤੇ ਸੱਥਰ

Friday, Sep 29, 2023 - 06:12 PM (IST)

ਭਿਆਨਕ ਹਾਦਸੇ ਨੇ ਤੋੜ ਦਿੱਤੀ ਜੁੜਵੇ ਭਰਾਵਾਂ ਦੀ ਜੋੜੀ, ਘਰ ’ਚ ਵਿਛਾ ਦਿੱਤੇ ਸੱਥਰ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸੁਨਾਮ ਚੀਮਾ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਜੁੜਵੇਂ ਭਰਾਵਾਂ ਦਾ ਇਕ ਕਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ ਜਿਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : 30 ਲੱਖ ਖਰਚ ਕੈਨੇਡਾ ਭੇਜੀ ਨੂੰਹ ਨੇ ਤੋੜ ਦਿੱਤੀਆਂ ਆਸਾਂ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਤਨਾਮ ਸਿੰਘ ਅਤੇ ਗੁਰਦੀਪ ਸਿੰਘ ਜੋ ਕਿ ਜੁੜਵੇ ਭਰਾ ਹਨ ਅਤੇ ਤੋਲਾਵਾਲ ਦੇ ਰਹਿਣ ਵਾਲੇ ਹਨ। ਉਹ ਤੋਲਾਵਾਲ ਤੋਂ ਸੁਨਾਮ ਵੱਲ ਆ ਰਹੇ ਸੀ ਤਾਂ ਰਸਤੇ ’ਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਜਿਸ ’ਚ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਸਤਨਾਮ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਇਹ ਸਖ਼ਤ ਫ਼ਰਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News