ਵਿਆਹ ਵਾਲੇ ਘਰ ਛਾਇਆ ਮਾਤਮ, ਭਿਆਨਕ ਹਾਦਸੇ ਨੇ ਉਜਾੜ ਦਿੱਤੀਆਂ ਖ਼ੁਸ਼ੀਆਂ

Sunday, Jan 28, 2024 - 06:30 PM (IST)

ਵਿਆਹ ਵਾਲੇ ਘਰ ਛਾਇਆ ਮਾਤਮ, ਭਿਆਨਕ ਹਾਦਸੇ ਨੇ ਉਜਾੜ ਦਿੱਤੀਆਂ ਖ਼ੁਸ਼ੀਆਂ

ਚੋਗਾਵਾ (ਹਰਜੀਤ) : ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕੋਹਾਲੀ ਦੀ ਡਰੇਨ ਨੇੜੇ ਬੀਤੀ ਰਾਤ ਗੱਡੀ ਪਲਟ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚਾਰ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਸੁਖਦੇਵ ਸਿੰਘ ਵਾਸੀ ਬਰਾੜ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਦੇ ਚਾਚੇ ਦੇ ਪੁੱਤਰ ਦਾ ਅੱਜ ਵਿਆਹ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਪਿੰਡ ਮਾਹਲ ਵਿਖੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ। ਵਾਪਸ ਆਉਂਦਿਆਂ ਰਾਤ ਕਰੀਬ 11 ਵਜੇ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਕੇ ਪੁੱਲ ਤੋਂ ਹੇਠਾ ਨੇੜਲੇ ਖੇਤਾਂ ਵਿਚ ਪਲਟ ਗਈ। 

ਇਹ ਵੀ ਪੜ੍ਹੋ : ਪਟਿਆਲਾ ’ਚ ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਨਾਲ ਇਕ ਨੌਜਵਾਨ ਦੀ ਮੌਤ ’ਤੇ ਹੀ ਮੌਤ ਹੋ ਗਈ ਬਾਕੀ 4 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਨੌਜਵਾਨ ਦੀ ਮੌਤ ਨਾਲ ਵਿਆਹ ਵਾਲੇ ਘਰ ਵਿਚ ਮਾਤਮ ਪਸਰ ਗਿਆ ਹੈ। ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਪਿੰਡ ਬਰਾੜ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 40 ਸਾਲ ਪਹਿਲਾਂ ਦਿੱਤੇ ਸੀ ਘੱਟ ਨੰਬਰ, ਕੈਨੇਡਾ ਤੋਂ ਪਰਤੇ ਐੱਨ. ਆਰ. ਆਈ. ਨੇ ਚਾੜ੍ਹ ਦਿੱਤਾ ਚੰਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News