ਡੇਢ ਮਹੀਨਾ ਪਹਿਲਾਂ ਪਤੀ ਤੇ ਹੁਣ ਅਮਰੀਕਾ 'ਚ ਇਕਲੌਤੇ ਪੁੱਤ ਦੀ ਹੋਈ ਮੌਤ, ਪਿੱਛੇ ਵਿਲਕਣ ਲਈ ਰਹਿ ਗਈ ਮਾਂ

Monday, Jul 17, 2023 - 05:26 PM (IST)

ਡੇਢ ਮਹੀਨਾ ਪਹਿਲਾਂ ਪਤੀ ਤੇ ਹੁਣ ਅਮਰੀਕਾ 'ਚ ਇਕਲੌਤੇ ਪੁੱਤ ਦੀ ਹੋਈ ਮੌਤ, ਪਿੱਛੇ ਵਿਲਕਣ ਲਈ ਰਹਿ ਗਈ ਮਾਂ

ਬਨੂੜ (ਗੁਰਪਾਲ) : ਥਾਣਾ ਬਨੂੜ ਅਧੀਨ ਪੈਂਦੇ ਪਿੰਡ ਮਠਿਆੜਾ ਦੇ 22 ਸਾਲਾਂ ਦੇ ਨੌਜਵਾਨ ਦੀ ਅਮਰੀਕਾ ਵਿਚ ਝੀਲ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਹਸਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਕਿ 2 ਸਾਲ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਗਿਆ ਸੀ।

ਇਹ ਵੀ ਪੜ੍ਹੋ :  ਕੈਨੇਡਾ ਤੋਂ ਦੁਖਦ ਖ਼ਬਰ, ਅੱਖਾਂ 'ਚ ਹੁਸੀਨ ਸੁਫ਼ਨੇ ਲੈ ਕੇ ਗਏ 2 ਨੌਜਵਾਨਾਂ ਨਾਲ ਵਾਪਰੀ ਅਣਹੋਣੀ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਬੀਤੇ ਦਿਨੀਂ ਹਸਨਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਮਿਲਟਰੋਨ ਲੇਕ ਵਿਚ ਘੁੰਮਣ ਗਿਆ ਸੀ ਅਤੇ ਅਚਾਨਕ ਉਸ ਦਾ ਪੈਰ ਕਿਸ਼ਤੀ ਤੋਂ ਤਿਲਕ ਗਿਆ। ਪੈਰ ਤਿਲਕਣ ਕਾਰਨ ਉਹ ਝੀਲ ਵਿਚ ਡੁੱਬ ਗਿਆ ਤੇ ਇਸ ਘਟਨਾ ਦੇ ਤੁਰੰਤ ਬਾਅਦ ਉਥੇ ਮੌਜੂਦ ਗੋਤਾਖੋਰਾਂ ਨੇ ਉਸ ਨੂੰ ਝੀਲ ਵਿਚੋਂ ਕੱਢ ਕੇ ਹੈਲੀਕਾਪਟਰ ਰਾਹੀਂ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ। ਡਾਕਟਰਾਂ ਵਲੋਂ ਕੀਤੀ ਗਈ ਕੋਸ਼ਿਸ਼ ਤੋਂ ਬਾਅਦ ਵਿਚ ਇਕ ਵਾਰ ਹਸਨਪ੍ਰੀਤ ਦੇ ਸਾਹ ਚੱਲਣ ਲੱਗ ਪਏ ਸਨ ਪਰ ਕੁੱਝ ਸਮੇਂ ਬਾਅਦ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਵਸਨੀਕਾਂ ਨੂੰ ਪਤਾ ਲੱਗੀ ਤਾਂ ਇਕ ਦਮ ਚੀਕ ਚਿਹਾੜਾ ਪੈ ਗਿਆ। 

ਇਹ ਵੀ ਪੜ੍ਹੋ : ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ

ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਹਸਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੀ ਤਕਰੀਬਨ ਡੇਢ ਮਹੀਨੇ ਪਹਿਲਾਂ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ਵਿਚ ਪਾਣੀ ਵਿਚ ਤਰਦੀ ਹੋਈ ਲਾਸ਼ ਮਿਲੀ ਸੀ ਤੇ ਅੱਜ ਨੌਜਵਾਨ ਦੀ ਵੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ ਜੋ ਕਿ ਆਪਣੀ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Harnek Seechewal

Content Editor

Related News