ਇੰਗਲੈਂਡ ਗਿਆ ਨੌਜਵਾਨ ਪਤਨੀ ਨਾਲ ਕਲੇਸ਼ ਕਾਰਣ ਹੋਇਆ ਵੱਖ, ਹੁਣ ਸ਼ੱਕੀ ਹਾਲਾਤ ''ਚ ਮਿਲੀ ਲਾਸ਼

Tuesday, Aug 20, 2024 - 06:15 PM (IST)

ਇੰਗਲੈਂਡ ਗਿਆ ਨੌਜਵਾਨ ਪਤਨੀ ਨਾਲ ਕਲੇਸ਼ ਕਾਰਣ ਹੋਇਆ ਵੱਖ, ਹੁਣ ਸ਼ੱਕੀ ਹਾਲਾਤ ''ਚ ਮਿਲੀ ਲਾਸ਼

ਮਾਲੇਰਕੋਟਲਾ (ਜ਼ਹੂਰ) : ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਸੇਰਗੜ੍ਹ ਚੀਮਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਇੰਗਲੈਂਡ ਗਏ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ ਪੁੱਤਰ ਰਤਨਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਦਸੰਬਰ 2023 ਵਿਚ ਇੰਗਲੈਂਡ ਆਪਣੀ ਪਤਨੀ ਕੋਲ ਗਿਆ ਸੀ। ਮ੍ਰਿਤਕ ਨੌਜਵਾਨ ਗੁਰਵੀਰ ਸਿੰਘ ਦੇ ਪਿਤਾ ਰਤਨਦੀਪ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਲੜਕੇ ਦਾ ਵਿਆਹ 2023 ਵਿਚ ਆਈਲੈਟਸ ਪਾਸ ਲੜਕੀ ਜਸ਼ਨਦੀਪ ਕੌਰ ਵਾਸੀ ਝਲੂਰ ਜ਼ਿਲ੍ਹਾ ਬਰਨਾਲਾ ਦੇ ਨਾਲ ਕੀਤਾ ਸੀ। ਉਸਨੇ ਬੈਂਕ ਅਤੇ ਆੜ੍ਹਤੀਏ ਤੋਂ ਵਿਆਜ਼ 'ਤੇ 30 ਲੱਖ ਰੁਪਏ ਦੇ ਕਰੀਬ ਪੈਸੇ ਚੁੱਕ ਕੇ ਨੂੰਹ ਨੂੰ ਇੰਗਲੈਂਡ ਭੇਜਿਆ ਸੀ। ਦਸੰਬਰ 2023 ਵਿਚ ਉਸਦਾ ਲੜਕਾ ਇੰਗਲੈਂਡ ਚਲਿਆ ਗਿਆ। ਉਥੇ ਜਾ ਕੇ ਉਸਦੀ ਨੂੰਹ ਨਾਲ ਉਸਦਾ ਕਲੇਸ਼ ਹੋ ਗਿਆ ਅਤੇ ਕੁੱਝ ਦਿਨਾਂ ਬਾਅਦ ਹੀ ਉਸਦੀ ਨੂੰਹ ਨੇ ਉਨ੍ਹਾਂ ਦੇ ਲੜਕੇ ਨੂੰ ਘਰੋਂ ਕੱਢ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਦਾ ਅਲਰਟ

ਇਸ ਤੋਂ ਬਾਅਦ ਉਨ੍ਹਾਂ ਦਾ ਲੜਕਾ ਕਾਫੀ ਪ੍ਰੇਸ਼ਾਨ ਰਹਿਣ ਲੱਗ ਪਿਆ। ਉਹ ਇੰਗਲੈਂਡ ਵਿਚ ਕਿਰਾਏ 'ਤੇ ਰਹਿਣ ਲੱਗ ਪਿਆ। ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਦਿਨੋਂ ਦਿਨ ਵੱਧ ਰਹੀ ਪ੍ਰੇਸ਼ਾਨੀ ਦੇ ਚੱਲਦਿਆਂ ਲੰਘੀਂ 12 ਅਗਸਤ ਨੂੰ ਉਹ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਇਸ ਮਾਮਲੇ ਨੂੰ ਲੈ ਕੇ ਲੜਕੇ ਦੇ ਪਰਿਵਾਰ ਨੇ ਅੱਜ ਐੱਸ.ਐੱਸ.ਪੀ ਮਾਲੇਰਕੋਟਲਾ ਨੂੰ ਮਿਲ ਕੇ ਲੜਕੀ ਸਮੇਤ ਲੜਕੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ ਉਨ੍ਹਾਂ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਕੇ ਹੋਈ ਮੌਤ ਅਤੇ ਲੱਖਾਂ ਰੁਪਏ ਦੀ ਮਾਰੀ ਠੱਗੀ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਜਨਮ ਦਿਨ ਮੌਕੇ ਗੁਆਂਢੀਆਂ ਨੇ ਮਾਰ 'ਤਾ ਮਾਪਿਆਂ ਦਾ ਇਕਲੌਤਾ ਪੁੱਤ

ਮ੍ਰਿਤਕ ਦੇਹ ਪਿੰਡ ਲਿਆਉਣ ਲਈ ਕੋਸ਼ਿਸ਼ ਜਾਰੀ

 ਉਧਰ ਮ੍ਰਿਤਕ ਲੜਕੇ ਗੁਰਵੀਰ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਵਾਪਸ ਉਸਦੇ ਪਿੰਡ ਲਿਆਉਣ ਲਈ ਇੰਗਲੈਂਡ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਖਾਸਕਾਰ ਪੜ੍ਹਨ ਗਏ ਹੋਰਨਾਂ ਬੱਚਿਆਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਸਦੇ ਮਾਪੇ ਆਪਣੇ ਪੁੱਤਰ ਦਾ ਮੂੰਹ ਦੇਖ ਸਕਣ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭੱਤਿਆਂ ਲਈ ਕਰੋੜਾਂ ਦੀ ਗਰਾਂਟ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News