ਫਗਵਾੜਾ ਵਿਖੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ, ਸਬਜ਼ੀ ਮੰਡੀ ''ਚ ਬਾਥਰੂਮ ''ਚੋਂ ਮਿਲੀ ਲਾਸ਼

Friday, Mar 04, 2022 - 06:26 PM (IST)

ਫਗਵਾੜਾ ਵਿਖੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ, ਸਬਜ਼ੀ ਮੰਡੀ ''ਚ ਬਾਥਰੂਮ ''ਚੋਂ ਮਿਲੀ ਲਾਸ਼

ਫਗਵਾੜਾ (ਜਲੋਟਾ)– ਫਗਵਾੜਾ ਦੀ ਨਵੀਂ ਸਬਜ਼ੀ ਮੰਡੀ ਵਿਖੇ ਬੀਤੇ ਦਿਨ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇਕ 27 ਸਾਲ ਦੇ ਨੌਜਵਾਨ ਦੀ ਬਾਥਰੂਮ ’ਚ ਅਚਾਨਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਪੁੱਤਰ ਰੋਸ਼ਨਦੀਨ ਵਾਸੀ ਪਿੰਡ ਬਰਨਾ ਹਾਲ ਵਾਸੀ ਫਗਵਾੜਾ ਵਜੋਂ ਹੋਈ ਹੈ। ਉਹ ਬੀਤੇ ਦਿਨ ਮੋਟਰਸਾਈਕਲ 'ਤੇ ਨਵੀਂ ਸਬਜ਼ੀ ਮੰਡੀ ਵਿਖੇ ਪੁੱਜਾ, ਜਿੱਥੇ ਉਹ ਪਿਸ਼ਾਬ ਕਰਨ ਲਈ ਬਾਥਰੂਮ ਚਲਾ ਗਿਆ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ: 35 ਹਜ਼ਾਰ ਵਾਲੀ ਟਿਕਟ 90 ਹਜ਼ਾਰ ’ਚ ਖ਼ਰੀਦਣ ਲਈ ਮਜਬੂਰ ਹੋਏ ਵਿਦਿਆਰਥੀ

ਦੱਸਿਆ ਜਾਂਦਾ ਹੈ ਕਿ ਰਵੀ ਦੀ ਮੌਕੇ ’ਤੇ ਹੀ ਜ਼ਮੀਨ ’ਤੇ ਡਿੱਗ ਕੇ ਮੌਤ ਹੋ ਗਈ ਹੈ। ਮ੍ਰਿਤਕ ਰਵੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵੀ ਨਵੀਂ ਸਬਜ਼ੀ ਮੰਡੀ ਵਿਖੇ ਸਬਜ਼ੀ ਖ਼ਰੀਦਣ ਲਈ ਘਰੋਂ ਆਇਆ ਸੀ, ਜਿੱਥੇ ਉਸ ਦੀ ਸ਼ੱਕੀ ਹਾਲਾਤ ਵਿਚ ਅਚਨਚੇਤ ਮੌਤ ਹੋ ਗਈ ਹੈ। ਉੱਧਰ ਮਾਮਲੇ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਸ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰ ਇਹ ਮਾਮਲਾ ਭੇਤ ਭਰਿਆ ਹੀ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਸਰਹੱਦ ਪਾਰ ਕਰ ਰਹੇ ਆਦਮਪੁਰ ਦੇ ਦੋ ਨੌਜਵਾਨ ਯੂਕ੍ਰੇਨ ਪੁਲਸ ਵੱਲੋਂ ਗ੍ਰਿਫ਼ਤਾਰ, ਮਾਪਿਆਂ ਦੇ ਸਾਹ ਸੂਤੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News