ਵਿਦੇਸ਼ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ, ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ''ਚ ਹੋਈ ਨੌਜਵਾਨ ਦੀ ਮੌਤ
Sunday, Aug 25, 2024 - 05:15 AM (IST)
ਬਟਾਲਾ (ਸਾਹਿਲ)- ਵਿਦੇਸ਼ਾਂ 'ਚ ਨੌਜਵਾਨਾਂ ਦੀਆਂ ਬੇਵਕਤੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਅਮਰੀਕਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਦੀਆਂ ਦੇ ਨਜ਼ਦੀਕੀ ਪਿੰਡ ਧਾਰੀਵਾਲ ਭੋਜਾ ਦੇ ਇਕ 20 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਰਵੀ ਪੁੱਤਰ ਹੰਸ ਰਾਜ ਵਾਸੀ ਪਿੰਡ ਧਾਰੀਵਾਲ ਭੋਜਾ ਦੇ ਤਾਏ ਅਜੀਤ ਸਿੰਘ ਅਤੇ ਰਿਸ਼ਤੇਦਾਰਾਂ ਲਖਵਿੰਦਰ ਸਿੰਘ, ਸੰਦੀਪ ਸਿੰਘ ਨੇ ਦੱਸਿਆ ਕਿ ਰਵੀ ਕੁਝ ਸਮਾਂ ਹੀ ਪਹਿਲਾਂ ਅਮਰੀਕਾ ਵਿਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਉਸ ਦੇ ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ। ਉਥੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਕੋਲੋਂ ਰਵੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਜਾਗਰੂਕ ਕਰਨ ਦੇ ਬਾਵਜੂਦ ਬੱਚਿਆਂ ਨੂੰ ਵਾਹਨ ਦੇਣ ਤੋਂ ਬਾਜ਼ ਨਹੀਂ ਆ ਰਹੇ ਮਾਪੇ, ਹੁਣ ਪੁਲਸ ਦਰਜ ਕਰੇਗੀ FIR
ਉਕਤ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਜਿਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਸਮੁੱਚੇ ਪਿੰਡ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸਮੁੱਚੇ ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਧਾਰੀਵਾਲ ਭੋਜਾ ਦੇ ਮੋਹਤਬਰ ਵਿਅਕਤੀਆਂ ਦੇ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਬੱਚੇ ਦੇ ਅੰਤਿਮ ਰਸਮਾਂ ਨੂੰ ਪੂਰਾ ਕਰ ਸਕਣ।
ਇਹ ਵੀ ਪੜ੍ਹੋ- Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ 'ਤੇ ਹੀ ਕਰ'ਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e