ਘਰ ’ਚ ਵਿਛੇ ਸੱਥਰ, ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਹਾਦਸੇ ’ਚ ਮੌਤ

Thursday, Mar 21, 2024 - 06:31 PM (IST)

ਘਰ ’ਚ ਵਿਛੇ ਸੱਥਰ, ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਹਾਦਸੇ ’ਚ ਮੌਤ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਬੀਤੀ ਦੇਰ ਸ਼ਾਮ ਇੱਥੋਂ ਦੇ ਨੌਜਵਾਨ ਗੁਰਪ੍ਰੀਤ ਸਿੰਘ (34) ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕਰੀਬ 2 ਮਹੀਨੇ ਪਹਿਲਾਂ ਹੀ ਸਾਊਦੀ ਅਰਬ ਤੋਂ ਪਰਤਿਆ ਸੀ ਅਤੇ ਉਹ ਕੱਲ੍ਹ ਦੇਰ ਸ਼ਾਮ ਪਿੰਡ ਕਕਰਾਲਾ ਤੋਂ ਮਾਛੀਵਾੜਾ ਵੱਲ ਆਪਣੇ ਘਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ। 

ਇਹ ਵੀ ਪੜ੍ਹੋ : ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਨਾਲ 8 ਮੌਤਾਂ ਹੋਣ ਦੇ ਮਾਮਲੇ ’ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ

ਰਸਤੇ ਵਿਚ ਪਿੰਡ ਸਹਿਜੋ ਮਾਜਰਾ ਨੇੜੇ ਇਕ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਉਸਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਅਤੇ ਚਾਲਕ ਗੁਰਪ੍ਰੀਤ ਸਿੰਘ ਸਿਰ ਦੇ ਭਾਰ ਸੜਕ ’ਤੇ ਜਾ ਡਿੱਗਿਆ। ਇਸ ਦੌਰਾਨ ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 11 ਸਾਲਾ ਬੱਚਾ ਛੱਡ ਗਿਆ।

ਇਹ ਵੀ ਪੜ੍ਹੋ : ਭੂਆ ਦੇ ਪੁੱਤ ਦੀ ਪਤਨੀ ਨਾਲ ਕੀਤਾ ਰੇਪ, ਅਸ਼ਲੀਲ ਵੀਡੀਓ ਬਣਾ ਕੇ ਭੇਜੀ ਪਤੀ ਨੂੰ, ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News