ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਖ਼ੂਨ ਨਾਲ ਲਥਪਥ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਈ ਮਾਂ

Saturday, Aug 17, 2024 - 06:55 PM (IST)

ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਖ਼ੂਨ ਨਾਲ ਲਥਪਥ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਈ ਮਾਂ

ਕਪੂਰਥਲਾ (ਓਬਰਾਏ)- ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਧੀਰ ਪੈਟਰੋਲ ਪੰਪ ਨੇੜੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਵਿਜੇ ਸਿੰਘ ਉਮਰ ਕਰੀਬ 24 ਸਾਲ ਵਜੋਂ ਹੋਈ। ਮ੍ਰਿਤਕ ਨੌਜਵਾਨ ਦੀ ਮਾਤਾ ਮੀਨਾ ਦੇਵੀ ਨੇ ਦੱਸਿਆ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਾਣਕਾਰ ਆਟੋ ਚਾਲਕ ਹੀਰਾ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ। ਜਦੋਂ ਉਨ੍ਹਾਂ ਨੇ ਆ ਕੇ ਵੇਖਿਆ ਤਾਂ ਨੌਜਵਾਨ ਪੁੱਤਰ ਜਤਿੰਦਰ ਸਿੰਘ ਦੀ ਖ਼ੂਨ ਨਾਲ ਲਥਪਥ ਲਾਸ਼ ਸੜਕ ਕਿਨਾਰੇ ਪਈ ਹੋਈ ਸੀ ਅਤੇ ਨੌਜਵਾਨ ਦੇ ਸਿਰ 'ਤੇ ਕਾਫ਼ੀ ਗੰਭੀਰ ਸੱਟ ਲੱਗੀ ਹੋਈ ਸੀ। 

ਇਹ ਵੀ ਪੜ੍ਹੋ-  ਨਸ਼ੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰੱਖੜੀ ਦੇ ਤਿਉਹਾਰ ਮੌਕੇ ਦੋ ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ

PunjabKesari

ਇਹ ਵੀ ਪੜ੍ਹੋ-  ਵੱਡੀ ਖ਼ਬਰ: ਪੰਜਾਬ 'ਚ ਬੰਬ ਬਲਾਸਟ, ਪੁਲਸ ਨੂੰ ਮਿਲੇ 10 ਹੋਰ ਦੇਸੀ ਬੰਬ

ਇਸ ਮੌਕੇ ਜਤਿੰਦਰ ਸਿੰਘ ਦੇ ਦੋਸਤ ਅਮਰਪ੍ਰੀਤ ਸਿੰਘ ਉਰਫ਼ ਭੋਲੂ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਬੀਤੀ ਰਾਤ ਉਕਤ ਨੌਜਵਾਨ ਉਸ ਦੇ ਨਾਲ ਹੀ ਸੀ ਅਤੇ ਉਸ ਨੂੰ ਉਸ ਦੇ ਘਰ ਛੱਡ ਕੇ ਵਾਪਸ ਆਪਣੇ ਘਰ ਗਿਆ ਸੀ ਅਤੇ ਉਸ ਨੂੰ ਇਸ ਘਟਨਾ ਸਬੰਧੀ ਸਵੇਰੇ ਹੀ ਪਤਾ ਲੱਗਾ। ਇਸ ਮੌਕੇ ਘਟਨਾ ਸਥਾਨ 'ਤੇ ਪੁੱਜੇ ਏ. ਐੱਸ. ਆਈ. ਨੇ ਦੱਸਿਆ ਕੇ ਉਨ੍ਹਾਂ ਨੂੰ ਸਵੇਰੇ ਹੀ ਕੰਟਰੋਲ ਰੂਮ ਤੋਂ ਫੋਨ ਆਇਆ ਕਿ ਧੀਰ ਪੰਪ ਦੇ ਨੇੜੇ ਕੋਈ ਹਾਦਸਾ ਹੋਇਆ ਤਾਂ ਉਨ੍ਹਾਂ ਤੁਰੰਤ ਪੁੱਜ ਕੇ ਕਰਵਾਈ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਰੋਜ਼ੀ-ਰੋਟੀ ਦੀ ਭਾਲ ਲਈ ਦੁਬਈ ਗਏ ਨੌਜਵਾਨ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News