ਜਲੰਧਰ ਦੇ ਬਿਜਲੀ ਮਹਿਕਮੇ 'ਚ ਨੌਕਰੀ ਕਰਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

Thursday, Nov 07, 2024 - 05:27 PM (IST)

ਜਲੰਧਰ ਦੇ ਬਿਜਲੀ ਮਹਿਕਮੇ 'ਚ ਨੌਕਰੀ ਕਰਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਬਟਾਲਾ (ਸਾਹਿਲ)- ਬਟਾਲਾ ਵਿਚ ਪੈਂਦੇ ਥਾਣਾ ਸੇਖਵਾਂ ਅਧੀਨ ਆਉਂਦੇ ਪਿੰਡ ਤੱਤਲਾ ਤੋਂ ਪਿੰਡ ਠੱਕਰ ਸੰਧੂ ਨਹਿਰ ਦੇ ਕਿਨਾਰੇ ’ਤੇ ਇਕ ਨੌਜਵਾਨ ਬਿਜਲੀ ਮੁਲਾਜ਼ਮ ਦੀ ਲਾਸ਼ ਮਿਲਣ ਨਾਲ ਸਨਸਨੀ ਫ਼ੈਲ ਗਈ। ਮ੍ਰਿਤਕ ਦੀ ਪਛਾਣ ਨੌਜਵਾਨ ਸਲਵਿੰਦਰ ਸਿੰਘ ਸੋਨੂੰ (25) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਸੇਖਵਾਂ ਵਜੋਂ ਹੋਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਗੁਰਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਆਪਣੇ ਬਿਆਨ ਵਿਚ ਸਲਵਿੰਦਰ ਸਿੰਘ ਦੀ ਮਾਂ ਹਰਜੀਤ ਕੌਰ ਨੇ ਦੱਸਿਆ ਕਿ ਨੌਜਵਾਨ ਪੁੱਤਰ ਦੀ ਲਾਸ਼ ਨਹਿਰ ਕਿਨਾਰੇ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਟਾਲਾ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। 

PunjabKesari

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ

ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਜੋਕਿ ਬਿਜਲੀ ਮੁਲਾਜ਼ਮ ਅਤੇ ਜਲੰਧਰ ਬਿਜਲੀ ਮਹਿਕਮੇ ਵਿੱਚ ਨੌਕਰੀ ਕਰਦਾ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਹਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਏ. ਐੱਸ. ਆਈ. ਦੀਦਾਰ ਸਿੰਘ ਨੇ 194 ਬੀ. ਐੱਨ. ਐੱਸ .ਐੱਸ. ਦੀ ਕਾਰਵਾਈ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਮ੍ਰਿਤਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਦੌੜ ਪਈ। 
 

ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News