ਵਿਦੇਸ਼ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁੱਤ ਦੀ ਖ਼ਬਰ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
Monday, Aug 18, 2025 - 04:45 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਨੇੜਲੇ ਪਿੰਡ ਚੱਕ ਆਲੀਆ ਦਾ ਇੱਕ ਨੌਜਵਾਨ ਜੋ 2 ਮਹੀਨੇ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ, ਦੀ ਕੁਵੈਤ 'ਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਜੋਂ ਹੈ। ਮ੍ਰਿਤਕ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦਾ ਵਿਆਹ ਸਿਰਫ਼ 1 ਸਾਲ ਪਹਿਲਾਂ ਹੋਇਆ ਸੀ।
ਇਹ ਵੀ ਪੜ੍ਹੋ-ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ, ਕਈ ਹਸਪਤਾਲ 'ਚ ਦਾਖਲ
ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਹਾਲੋ-ਬਿਹਾਲ ਹੈ। ਇਸ ਸਬੰਧੀ ਗੱਲਬਾਤ ਦੌਰਾਨ ਪਿਤਾ ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਕੁਵੈਤ ਗਿਆ ਸੀ। ਉਹ ਹਰ ਰੋਜ਼ ਘਰ ਆ ਕੇ ਉਨ੍ਹਾਂ ਨੂੰ ਫ਼ੋਨ ਕਰਦਾ ਸੀ। ਵੀਰਵਾਰ ਨੂੰ ਵੀ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸਨੇ ਆਪਣੀ ਪਤਨੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਸਨੂੰ ਦੱਸਿਆ ਕਿ ਉਹ ਘਬਰਾ ਰਿਹਾ ਹੈ, ਉਹ ਜੋ ਵੀ ਖਾ ਰਿਹਾ ਹੈ ਉਸਨੂੰ ਹਜ਼ਮ ਨਹੀਂ ਕਰ ਪਾ ਰਿਹਾ ਸੀ।
ਇਹ ਵੀ ਪੜ੍ਹੋ-ਪ੍ਰੇਮੀ ਨੂੰ ਪ੍ਰੇਮਿਕਾ ਨਾਲ ਮਿਲਣਾ ਪੈ ਗਿਆ ਮਹਿੰਗਾ, ਅੱਧੇ ਰਸਤੇ 'ਤੇ ਕੁੜੀ ਨੇ ਪਾ'ਤਾ ਰੌਲਾ
ਸਵੇਰੇ ਉਸਦੇ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਮਨਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਮਨਜੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਪਿਤਾ ਦੋਵਾਂ ਨੂੰ ਛੱਡ ਗਿਆ ਹੈ। ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਪਰਿਵਾਰ ਦੀ ਵਿੱਤੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ। ਬਜ਼ੁਰਗ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸਦੇ ਪੁੱਤਰ ਦੀ ਲਾਸ਼ ਜਲਦ ਤੋਂ ਜਲਦ ਪਿੰਡ ਲਿਆਂਦੀ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਕੂਲਾਂ 'ਚ ਹੋ ਗਈ ਛੁੱਟੀ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8