ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

Monday, Jul 29, 2024 - 06:27 PM (IST)

ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਅਲਾਵਲਵਾਲ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਨੌਜਵਾਨ ਅਜੇ ਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਵਾਸੀ ਪਿੰਡ ਅੱਲਾਵਾਲ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁੱਤਰ ਅਜੇ ਪਾਲ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ 'ਚ ਹੈ ਅਤੇ ਰੋ-ਰੋ ਬੁਰਾ ਹਾਲ ਹੈ ।

ਇਹ ਵੀ ਪੜ੍ਹੋ- ਕਾਲੇ ਬੱਦਲਾਂ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਇਸ ਦੌਰਾਨ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਦੱਸਿਆ ਕਿ ਅਜੇ ਪਾਲ ਦੇ ਪਿਤਾ ਬਿਜਲੀ ਬੋਰਡ ਵਿੱਚ ਕੰਮ ਕਰਦੇ ਹਨ। ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਹ ਅਮਰੀਕਾ ਗਿਆ ਸੀ ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਅਜੇ ਦੇ ਦੋਸਤਾਂ ਦਾ ਫੋਨ ਆਇਆ ਜਿਸ ਕਾਰਨ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਦੋਸਤਾਂ ਨੇ ਦੱਸਿਆ ਕਿ ਉਹ ਤਾਂ ਅਜੇ ਪਾਲ ਰੋਜ਼ ਦੀ ਤਰ੍ਹਾਂ ਇਕੱਠੇ ਸੌਂ ਰਹੇ ਸੀ ਜਦੋਂ ਸਵੇਰੇ ਸਾਰੇ ਉੱਠ ਗਏ ਪਰ ਅਜੇ ਪਾਲ ਨਹੀਂ ਉਠਿਆ।  ਇਸ ਸੂਚਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News