ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਪਰਿਵਾਰ ਦਾ ਬੁੱਝਿਆ ਇਕਲੌਤਾ ਚਿਰਾਗ
Saturday, Sep 30, 2023 - 04:02 PM (IST)
![ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਪਰਿਵਾਰ ਦਾ ਬੁੱਝਿਆ ਇਕਲੌਤਾ ਚਿਰਾਗ](https://static.jagbani.com/multimedia/2023_9image_16_08_094251179c28copy.jpg)
ਤਰਨਤਾਰਨ (ਰਮਨ) - ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਦੇ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੈਨੇਡਾ ਗਏ ਨੌਜਵਾਨ ਕੰਵਲਦੀਪ ਸਿੰਘ ਪੁੱਤਰ ਅਵਤਾਰ ਸਿੰਘ ਦੀ ਉਮਰ 34 ਸਾਲ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਕੈਨੇਡਾ ਵਿਚ ਬਿਮਾਰ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ
ਪ੍ਰਾਪਤ ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸਦੀ ਪਤਨੀ ਤੇ ਧੀ-ਪੁੱਤਰ ਵੀ ਕਰੀਬ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ, ਜੋ ਬੀਤੇ ਕੁੱਝ ਦਿਨ ਪਹਿਲਾਂ ਹੀ ਬਿਮਾਰ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਕੋਲੋ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8