ਦੋਸਤ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਵੱਡੇ ਦੋਸ਼

Wednesday, Jul 03, 2024 - 07:11 PM (IST)

ਦੋਸਤ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਵੱਡੇ ਦੋਸ਼

ਬਟਾਲਾ (ਸਾਹਿਲ)- ਬਟਾਲਾ ਵਿਖੇ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਂਕੀ ਸਿੰਬਲ ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਜਸਪਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਰੋਡ ਬਾਈਪਾਸ ਬਟਾਲਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਲਿਖਵਾਇਆ ਕਿ ਮੇਰੇ ਲੜਕੇ ਸਾਹਿਲਪ੍ਰੀਤ ਸਿੰਘ ਨੂੰ ਬੀਤੇ ਦਿਨ ਉਸ ਦਾ ਦੋਸਤ ਜਸਵਿੰਦਰ ਸਿੰਘ ਵਾਸੀ ਸ਼ਾਂਤੀ ਨਗਰ ਕਾਹਨੂੰਵਾਨ ਰੋਡ ਬਟਾਲਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਲੈ ਜਾਣ ਵਾਸਤੇ ਘਰੋਂ ਲੈ ਗਿਆ ਸੀ।

PunjabKesari

ਅੱਜ ਸਵੇਰੇ 7 ਵਜੇ ਦੇ ਕਰੀਬ ਸਾਨੂੰ ਫੋਨ ’ਤੇ ਦੱਸਿਆ ਕਿ ਤੁਹਾਡੇ ਲੜਕੇ ਦੀ ਤਬੀਅਤ ਖ਼ਰਾਬ ਹੋ ਗਈ ਹੈ, ਜਿਸ ’ਤੇ ਅਸੀਂ ਮੌਕੇ ’ਤੇ ਪਹੁੰਚੇ ਤਾਂ ਵੇਖਿਆ ਕਿ ਸਾਡਾ ਲੜਕਾ ਮ੍ਰਿਤਕ ਹਾਲਾਤ ਵਿਚ ਪਿਆ ਸੀ। ਜਸਪਿੰਦਰ ਕੌਰ ਨੇ ਪੁਲਸ ਨੂੰ ਲਿਖਵਾਇਆ ਕਿ ਉਸ ਨੂੰ ਸ਼ੱਕ ਹੈ ਕਿ ਮੇਰੇ ਲੜਕੇ ਸਾਹਿਲਪ੍ਰੀਤ ਨੂੰ ਉਸ ਦੇ ਦੋਸਤ ਨੇ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ ਹੈ, ਜਿਸ ਨਾਲ ਲੜਕੇ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ-ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ

ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨ ’ਤੇ ਜਸਵਿੰਦਰ ਸਿੰਘ ਵਿਰੁੱਧ ਧਾਰਾ 105 ਬੀ. ਐੱਨ. ਐੱਸ. ਤਹਿਤ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- 5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News