ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਬੱਸ ਕੰਡਕਟਰ ਵਜੋਂ ਕੰਮ ਕਰਦੇ ਨੌਜਵਾਨ ਦੀ ਮੌਤ

Sunday, Apr 28, 2024 - 02:27 PM (IST)

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਬੱਸ ਕੰਡਕਟਰ ਵਜੋਂ ਕੰਮ ਕਰਦੇ ਨੌਜਵਾਨ ਦੀ ਮੌਤ

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਪਿੰਡ ਧਾਰੋਵਾਲੀ ਤੋਂ ਉੱਦੋਵਾਲੀ ਜਾਂਦੇ ਰੋਡ 'ਤੇ 33 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਗਾਜੀਨੰਗਲ ਵਜੋਂ ਹੋਈ ਹੈ। ਮ੍ਰਿਤਕ ਗੁਰਵਿੰਦਰ ਸਿੰਘ ਦੀ ਮੌਤ ਦਾ ਸੁਨੇਹਾ ਮਿਲਦੇ ਹੀ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ। 

ਇਹ ਵੀ ਪੜ੍ਹੋ-  ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ

ਗੁਰਵਿੰਦਰ ਸਿੰਘ ਵੱਡੇ ਭਰਾ ਜਸਪਾਲ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਗੁਰਵਿੰਦਰ ਸਿੰਘ ਇੱਕ ਨਿੱਜੀ ਬੱਸ 'ਚ ਕੰਡਕਟਰ ਵਜੋਂ ਕੰਮ ਕਰਦਾ ਸੀ ਹਰ ਰੋਜ਼ ਦੀ ਤਰ੍ਹਾਂ ਸ਼ਾਮ ਨੂੰ ਘਰ ਵਾਪਸ ਆਉਣ ਦੀ ਬਜਾਏ ਉਨ੍ਹਾਂ ਕਿਸੇ ਰਾਹਗੀਰ ਦਾ ਫੋਨ ਆਉਣ 'ਤੇ ਪਤਾ ਚੱਲਿਆ ਕਿ ਉੱਦੋਵਾਲੀ ਤੋਂ ਧਾਰੋਵਾਲੀ ਰੋਡ  'ਤੇ ਉਸਦਾ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਹਾਦਸਾ ਹੋ ਗਿਆ । ਜਦੋਂ ਉਹ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਤੇ ਪਤਨੀ ਨੂੰ ਛੱਡ ਗਿਆ ਹੈ। ਇਸ ਦੌਰਾਨ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਇਨਸਾਫ਼ ਦੀ ਦੀ ਮੰਗ ਕੀਤੀ। ਉਧਰ ਪੁਲਸ ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News