ਫਿਰੋਜ਼ਪੁਰ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ! 3 ਸਾਲ ਪਹਿਲਾਂ ਹੋਇਆ ਸੀ ਭਰਤੀ
Sunday, Aug 16, 2026 - 01:10 PM (IST)
ਬਰਨਾਲਾ- ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇ ਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਗ਼ਰੀਬ ਪਰਿਵਾਰ ਨਾਲ ਸਬੰਧਤ 23 ਸਾਲਾ ਅਗਨੀਵੀਰ ਫ਼ੌਜੀ ਕੁਲਵਿੰਦਰ ਸਿੰਘ ਫਿਰੋਜ਼ਪੁਰ 'ਚ ਡਿਊਟੀ ਦੌਰਾਨ ਮੌਤ ਹੋ ਗਈ। ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਤਿੰਨ ਸਾਲ ਪਹਿਲਾਂ ਫ਼ੌਜ ਦੀ 113 ਇੰਜੀਨੀਅਰ ਯੂਨਿਟ 'ਚ ਭਰਤੀ ਹੋਇਆ ਸੀ। ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਣ ਦਾ ਸੁਫ਼ਨਾ ਲੈ ਕੇ ਦੇਸ਼ ਦੀ ਸੇਵਾ ਕਰ ਰਿਹਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ 'ਚ ਮਾਤਮ ਛਾ ਗਿਆ ਹੈ। ਤਿਰੰਗੇ 'ਚ ਲਿਪਟੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਕਾਹਨੇਕੇ ਪਹੁੰਚੀ। ਫ਼ੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਅਤੇ ਫ਼ੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ:ਪੰਜਾਬ: ਰਾਈਸ ਮਿੱਲ 'ਚ ਵੱਡਾ ਹਾਦਸਾ! 25 ਫੁੱਟ ਡੂੰਘੀ ਖੂਹੀ 'ਚ ਡਿੱਗੇ 3 ਮਜ਼ਦੂਰ, ਪਈਆਂ ਭਾਜੜਾਂ
ਪਿਤਾ ਦੀ ਭਾਵੁਕ ਅਪੀਲ
ਫ਼ੌਜੀ ਕੁਲਵਿੰਦਰ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਕਮਜ਼ੋਰ ਹੈ। ਉਨ੍ਹਾਂ ਦਾ ਪੁੱਤਰ ਪਰਿਵਾਰ ਦੀ ਗ਼ਰੀਬੀ ਦੂਰ ਕਰਨ ਅਤੇ ਘਰ ਦਾ ਗੁਜ਼ਾਰਾ ਤੋਰਨ ਲਈ ਫ਼ੌਜ 'ਚ ਭਰਤੀ ਹੋਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਬੀਤੇ ਦਿਨ ਆਪਣੇ ਪੁੱਤਰ ਦੇ ਬੀਮਾਰ ਹੋਣ ਖ਼ਬਰ ਮਿਲੀ ਤਾਂ ਵਿੱਤੀ ਤੰਗੀ ਕਾਰਨ ਉਨ੍ਹਾਂ ਕੋਲ ਫਿਰੋਜ਼ਪੁਰ ਜਾਣ ਲਈ ਉਸ ਨੂੰ ਮਿਲਣ ਲਈ ਜਾਣ ਦਾ ਕਿਰਾਇਆ ਵੀ ਨਹੀਂ ਸੀ। ਪਰਿਵਾਰ ਰੋਜ਼ਾਨਾ ਦਿਹਾੜੀ-ਮਜ਼ਦੂਰੀ ਕਰਕੇ ਖ਼ਰਚਾ ਚਲਾਉਂਦਾ ਹੈ। ਪਰਿਵਾਰ ਮੁਤਾਬਕ ਕੁਲਵਿੰਦਰ ਸਿੰਘ ਇਕਲੌਤਾ ਕਮਾਉਣ ਵਾਲਾ ਸੀ। ਉਸ ਦੇ ਪਿੱਛੇ ਉਸ ਦੇ ਮਾਤਾ-ਪਿਤਾ ਤੇ ਇਕ ਛੋਟਾ ਭਰਾ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਦੋਵਾਂ ਸਰਕਾਰਾਂ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ
ਫ਼ੌਜੀ ਅਧਿਕਾਰੀ ਨੇ ਪਰਿਵਾਰ ਨੂੰ ਸੌਂਪਿਆ ਤਿਰੰਗਾ
ਫ਼ੌਜ ਦੇ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਨੇ ਆਪਣੀ ਯੂਨਿਟ ਦੇ ਜਵਾਨਾਂ ਸਮੇਤ ਕੁਲਵਿੰਦਰ ਸਿੰਘ ਨੂੰ ਸੈਨਿਕ ਸਨਮਾਨ ਨਾਲ ਅੰਤਿਮ ਸਲਾਮੀ ਦਿੱਤੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦੇ ਹੋਏ ਫੌਜ ਦੇ ਜਵਾਨ ਹਮੇਸ਼ਾ ਸਰਵਉੱਚ ਬਲਿਦਾਨ ਲਈ ਤਿਆਰ ਰਹਿੰਦੇ ਹਨ। ਇਸ ਦੌਰਾਨ ਥਾਣਾ ਰੂੜੇਕੇ ਕਲਾਂ ਦੇ ਐੱਸ. ਐੱਚ. ਓ. ਗੁਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਵੀ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ।
ਪਿੰਡ ਵਾਸੀਆਂ ਨੇ ਵੀ ਸਹਾਇਤਾ ਦੀ ਮੰਗ ਕੀਤੀ
ਇਸ ਦੁੱਖ਼ਦਾਈ ਘਟਨਾ 'ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਢੁੱਕਵੀਂ ਵਿੱਤੀ ਸਹਾਇਤਾ ਪ੍ਰਦਾਨ ਕਰਨ। ਪਿੰਡ ਵਾਸੀ ਹਰਜੀਤ ਕੌਰ ਤੇ ਖ਼ੁਸ਼ਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਵੇਖਦੇ ਹੋਏ ਸਰਕਾਰ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।


ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
