ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ
Monday, Jul 15, 2024 - 12:54 AM (IST)
ਲੁਧਿਆਣਾ (ਤਰੁਣ)– ਲੁਧਿਆਣਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਸਵਾਰੀ ਬਿਠਾਉਣ ਨੂੰ ਲੈ ਕੇ ਆਟੋ ਚਾਲਕ ਅਤੇ ਈ-ਰਿਕਸ਼ਾ ਚਾਲਕ ਵਿਚਕਾਰ ਬਹਿਸ ਹੋ ਗਈ। ਆਟੋ ਚਾਲਕ ਨੇ ਈ-ਰਿਕਸ਼ਾ ਚਾਲਕ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਈ-ਰਿਕਸ਼ਾ ਚਾਲਕ ਸੰਜੀਵ ਕੁਮਾਰ ਦੀ ਮੌਤ ਹੋ ਗਈ। ਬਵਾਲ ਇੰਨਾ ਵਧ ਗਿਆ ਕਿ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਮੌਕੇ ’ਤੇ ਪੁੱਜੀ।
ਜਾਣਕਾਰੀ ਅਨੁਸਾਰ ਸਵਾਰੀ ਨੂੰ ਲੈ ਕੇ ਆਟੋ ਚਾਲਕ ਪ੍ਰਤਾਪ ਦੀ ਈ-ਰਿਕਸ਼ਾ ਚਾਲਕ ਨਾਲ ਬਹਿਸ ਹੋ ਗਈ। ਬਹਿਸ ਕੁੱਟਮਾਰ ’ਚ ਤਬਦੀਲ ਹੋ ਗਈ, ਜਿਸ ਤੋਂ ਬਾਅਦ ਪ੍ਰਤਾਪ ਨੇ ਸੰਜੀਵ ਨੂੰ ਮੁੱਕੇ ਮਾਰੇ ਅਤੇ ਸੰਜੀਵ ਸੜਕ ’ਤੇ ਡਿੱਗ ਗਿਆ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ
ਇਸ ਸਬੰਧੀ ਥਾਣਾ ਕੋਤਵਾਲੀ ਇੰਚਾਰਜ ਗਗਨਦੀਪ ਨੇ ਦੱਸਿਆ ਕਿ ਸਵਾਰੀ ਨੂੰ ਲੈ ਕੇ ਦੋਵੇਂ ਧਿਰਾਂ ਵਿਚਕਾਰ ਕੁੱਟਮਾਰ ਹੋਈ। ਈ-ਰਿਕਸ਼ਾ ਚਾਲਕ ਸੰਜੀਵ ਦੀ ਮੌਤ ਹੋ ਗਈ। ਪੁਲਸ ਆਟੋ ਚਾਲਕ ਪ੍ਰਤਾਪ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ 'ਤੇ ਰੇਲਵੇ ਵਿਭਾਗ ਦੀ ਸਖ਼ਤ ਕਾਰਵਾਈ, ਵਸੂਲਿਆ 67,000 ਰੁਪਏ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e