ਵਿਦੇਸ਼ ਦੀ ਧਰਤੀ ''ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪੂਰੇ ਇਲਾਕੇ ''ਚ ਪਰਸਿਆ ਸੋਗ

Friday, Oct 18, 2024 - 12:44 PM (IST)

ਡੇਰਾ ਬਾਬਾ ਨਾਨਕ (ਹਰਮਨ)- ਡੇਰਾ ਬਾਬਾ ਨਾਨਕ ਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਜਗਦੀਪ ਸਿੰਘ (32) ਦੀ ਫਿਲਪਾਈਨ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਕਰੀਬ ਸੱਤ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ। ਜਗਦੀਪ ਪੰਜਾਬ ਪੁਲਸ ਦੇ ਏ. ਐੱਸ. ਆਈ. ਰਣਧੀਰ ਸਿੰਘ ਦਾ ਪੁੱਤਰ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਜਗਦੀਪ ਸਿੰਘ ਦੇ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਮਾਂ ਬਾਪ ਛੱਡ ਗਿਆ ਹੈ। ਇਸ ਦੌਰਾਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ  ਹੈ। ਰਣਧੀਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਦਿਨ ਪਹਿਲਾਂ ਜਗਦੀਪ ਦੇ ਕੰਨ ਵਿੱਚ ਜ਼ਖ਼ਮ ਹੋ ਗਿਆ ਸੀ, ਜਿਸ ਕਾਰਨ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਲਾਗ ਲੱਗਣ ਕਾਰਨ ਬੀਤੇ ਦਿਨ ਜਗਦੀਪ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੀਪ ਦੀਆਂ ਅੰਤਿਮ ਰਸਮਾਂ ਫਿਲਪਾਈਨ 'ਚ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News