ਡਿਊਟੀ 'ਤੇ ਤਾਇਨਾਤ ASI ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Friday, Jun 07, 2024 - 06:28 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਇੱਕ ਪਾਸੇ ਅੱਤ ਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਬਣਿਆ ਹੋਇਆ ਹੈ ਪਰ ਉਥੇ ਹੀ ਦਿਨ ਪ੍ਰਤੀ ਦਿਨ ਗਰਮੀ ਦਾ ਕਹਿਰ ਹੋਰ ਵਾਧਾ ਨਜ਼ਰ ਆ ਰਿਹਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਅੱਤ ਦੀ ਗਰਮੀ ਕਾਰਨ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਧੂਤ ਦੇ ਰਹਿਣ ਵਾਲੇ ਇੱਕ ਪੰਜਾਬ ਪੁਲਸ ਦੇ ਏ. ਐੱਸ. ਆਈ. ਦੀ ਡਿਊਟੀ 'ਤੇ ਤਾਇਨਾਤ ਮੌਕੇ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ- ਕੰਗਨਾ ਰਣੌਤ ਦੇ ਮਾਮਲੇ 'ਚ SGPC ਦਾ ਬਿਆਨ ਆਇਆ ਸਾਹਮਣੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮੇਰਾ ਭਰਾ ਏ. ਐੱਸ. ਆਈ. ਸਤਪਾਲ ਸ਼ਰਮਾ (52) ਜੋ ਕਿ ਗੁਰਦਾਸਪੁਰ ਵਿਖੇ ਐੱਸ. ਐੱਸ. ਪੀ. ਦਫਤਰ ਵਿਖੇ ਫਿੰਗਰ ਪ੍ਰਿੰਟ ਬਰਾਂਚ ਵਿਖੇ ਇੰਚਾਰਜ ਦੇ ਅਹੁਦੇ 'ਤੇ ਤਾਇਨਾਤ ਸੀ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਵੇਰੇ ਘਰੋਂ ਗੁਰਦਾਸਪੁਰ ਆਪਣੇ ਦਫਤਰ ਵਿਖੇ ਗਿਆ ਅਤੇ ਦੁਪਹਿਰ ਵੇਲੇ ਸਾਨੂੰ ਦਫਤਰ ਤੋਂ ਮੁਲਾਜ਼ਮਾਂ ਦਾ ਫੋਨ ਆਇਆ ਕਿ ਸਤਪਾਲ ਸ਼ਰਮਾ ਨੂੰ ਅਚਾਨਕ ਡਿਊਟੀ ਦੌਰਾਨ ਹਾਰਟ ਅਟੈਕ ਆਇਆ ਜਿਸ ਕਾਰਨ ਬੇਹੋਸ਼ ਹੋ ਗਿਆ ਹੈ। ਜਿਸ ਨੂੰ ਤੁਰੰਤ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਅੱਜ ਪੋਸਟਮਾਰਟਮ ਹੋਣ ਉਪਰੰਤ ਉਸਦੇ ਜੱਦੀ ਪਿੰਡ ਧੂਤ ਵਿਖੇ ਪੁਲਸ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਸਮੇਤ ਇੱਕ ਲੜਕਾ ਅਤੇ ਇੱਕ ਲੜਕੀ ਛੱਡ ਗਿਆ ਹੈ। ਅਚਾਨਕ ਮੌਤ ਹੋਣ ਕਾਰਨ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8