ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਿਕਰ ਸਿੰਘ ਚੰਨੂ ਦਾ ਦਿਹਾਂਤ

Friday, Mar 12, 2021 - 01:37 AM (IST)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਿਕਰ ਸਿੰਘ ਚੰਨੂ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰ ਸਿੰਘ ਚੰਨੂ ਦਾ ਅਜ ਦਿਹਾਂਤ ਹੋ ਗਿਆ। ਬਿਕਰ ਸਿੰਘ ਚੰਨੂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ। ਉਹ ਕੁਝ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਵੀ ਰਹੇ। ਬਿਕਰ ਸਿੰਘ ਚੰਨੂ ਬਾਦਲ ਪਰਿਵਾਰ ਦੇ ਨਜ਼ਦੀਕੀਆਂ ਚੋਂ ਸਨ। ਉਹ ਬੀਤੇ ਕੁਝ ਦਿਨਾਂ ਤੋਂ ਬਠਿੰਡਾ ਵਿਖੇ ਇਲਾਜ ਅਧੀਨ ਸਨ ਜਿਥੇ ਅਜ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਿਥੇ ਉਹਨਾਂ ਦਾ ਦਿਹਾਂਤ ਹੋ ਗਿਆ।


author

Bharat Thapa

Content Editor

Related News