ਪੰਜਾਬ: 2 ਜਵਾਨ ਪੁੱਤ ਖਾ ਗਿਆ ਨਸ਼ਾ, ਘਰ 'ਚ ਛੱਡੇ ਸਿਰਫ਼ ਬਜ਼ੁਰਗ ਮਾਪੇ, ਬਰਬਾਦ ਹੋਇਆ ਪੂਰਾ ਪਰਿਵਾਰ
Saturday, Mar 21, 2026 - 05:47 PM (IST)
ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿਚ ਨਸ਼ੇ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਪਿੰਡ ਦੇਸਲ ਵਿਚ ਨਸ਼ੇ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨਸ਼ੇ ਦਾ ਆਦੀ ਸੀ। ਪਰਿਵਾਰ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਵੀ ਨੌਜਵਾਨ ਦੇ ਇਕ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੀ ਮੌਤ ਹੋ ਗਈ ਸੀ। ਪਰਿਵਾਰ ਵਿਚ ਸਿਰਫ਼ ਬਜ਼ੁਰਗ ਮਾਂ-ਬਾਪ ਹੀ ਬਚੇ ਹਨ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪਿਓ ਨੇ ਦੱਸਿਆ ਕਿ ਨੌਜਵਾਨ ਦੀ ਨਸ਼ੇ ਦੀ ਆਦਤ ਛੁੜਵਾਉਣ ਲਈ ਇਲਾਜ ਵੀ ਕਰਵਾਇਆ ਗਿਆ ਸੀ ਪਰ ਫਿਰ ਨਸ਼ੇ ਦੀ ਲੱਤ ਲੱਗ ਗਈ। ਉਕਤ ਨੌਜਵਾਨ ਨੇ ਕੱਲ੍ਹ ਨਸ਼ੇ ਦਾ ਟੀਕਾ ਲਗਾਇਆ ਅਤੇ ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਦੇ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਯੁੱਧ ਨਸ਼ਿਆਂ ਵਿਰੁੱਧ ਚਲਾ ਕੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀਆਂ ਹਨ, ਇੰਝ ਨਸ਼ੇ ਨਹੀਂ ਖ਼ਤਮ ਹੋਣੇ। ਨਸ਼ਿਆਂ ਨੂੰ ਖ਼ਤਮ ਕਰਨ ਲਈ ਪਹਿਲਾਂ ਵੱਡਾ ਮਗਰਮੱਛ ਫੜਨੇ ਪੈਣਗੇ।


ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
