ਧੀ ਨੂੰ ਮਿਲ ਕੇ ਪਰਤ ਰਹੇ ਸਾਬਕਾ ਰੀਡਰ ਦੀ ਹਾਦਸੇ 'ਚ ਮੌਤ, 10 ਮੀਟਰ ਤੱਕ ਘੜੀਸਦਾ ਲੈ ਗਿਆ ਟਰੱਕ
Friday, Apr 26, 2024 - 11:52 AM (IST)

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਖੰਡਾ ਚੌਕ ਵਿਖੇ ਬੀਤੀ ਰਾਤ ਟਰੱਕ ਨੇ ਜ਼ਿਲ੍ਹਾ ਕੋਰਟ ’ਚੋਂ ਰਿਟਾਇਰਡ ਰੀਡਰ ਇੰਦਰਪਾਲ ਸਿੰਘ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਇੰਦਰਪਾਲ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਇੰਦਰਪਾਲ ਸਿੰਘ ਨੂੰ 10 ਮੀਟਰ ਤੱਕ ਘੜੀਸਦਾ ਲੈ ਗਿਆ। ਰਾਹ ’ਚ ਜਾ ਰਹੇ ਲੋਕਾਂ ਨੇ ਜਦੋਂ ਰੌਲਾ ਪਾਇਆ ਤਾਂ ਟਰੱਕ ਡਰਾਈਵਰ ਨੇ ਟਰੱਕ ਰੋਕਿਆ ਅਤੇ ਆਪ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ’ਚ ਰਿਟਾਇਰ ਰੀਡਰ 62 ਸਾਲਾ ਇੰਦਰਪਾਲ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਹੇਠਾਂ ਡਿੱਗੀ PRTC ਦੀ ਬੱਸ
ਜਾਣਕਾਰੀ ਮੁਤਾਬਕ ਇੰਦਰਪਾਲ ਸਿੰਘ ਆਪਣੀ ਪਤਨੀ ਸਮੇਤ ਆਪਣੀ ਧੀ ਨੂੰ ਮਿਲਣ ਲਈ ਗਿਆ ਸੀ ਅਤੇ ਧੀ ਨੂੰ ਮਿਲਣ ਤੋਂ ਬਾਅਦ ਤ੍ਰਿਪੜੀ ਸਥਿਤ ਆਪਣੇ ਘਰ ਵਾਪਸ ਆ ਰਿਹਾ ਸੀ। ਖੰਡਾ ਚੌਕ ਨੇੜੇ ਪਹੁੰਚਦਿਆਂ ਹੀ ਪਿੱਛੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਸਕੂਟਰੀ ਸਮੇਤ ਇੰਦਰਪਾਲ ਨੂੰ ਘੜੀਸਦਾ ਲੈ ਗਿਆ। ਇੰਦਰਪਾਲ ਸਿੰਘ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਕੰਵਲਜੀਤ ਸਿੰਘ ਗੋਨਾ ਦੇ ਭਰਾ ਹਨ। ਹਾਦਸੇ ਤੋਂ ਬਾਅਦ ਮੌਕੇ ’ਤੇ ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਚੇਤਨ ਸਿੰਘ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੈਰਾਨੀਜਨਕ ਘਟਨਾ, ਦੋਸਤ ਬਦਲਣ 'ਤੇ ਕੀਤਾ ਹਮਲਾ, ਸਰੀਰ ਦੇ ਵਿਚ ਹੀ ਰਹਿ ਗਈ ਕਿਰਚ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8