ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ

Friday, Mar 31, 2023 - 10:23 PM (IST)

ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ

ਫਿਰੋਜ਼ਪੁਰ (ਸੰਨੀ ਚੋਪੜਾ) : ਪਿੰਡ ਸਾਂਦੇ ਹਾਸ਼ਮ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਮਹਿਲਾ ਪੁਲਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ ਤਾਂ ਰਸਤੇ ਵਿੱਚ ਟਰਾਲੇ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਨਹੀਂ ਰਹੇ ਪ੍ਰਸਿੱਧ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ

PunjabKesari

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਸ ਮੁਲਾਜ਼ਮ ਕੁਲਵਿੰਦਰ ਕੌਰ (ਉਮਰ ਕਰੀਬ 32 ਸਾਲ) ਜੋ ਜ਼ੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ, ਦਾ ਕਰੀਬ 2 ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਵਿਆਹ ਹੋਇਆ ਸੀ। ਕੁਲਵਿੰਦਰ ਕੌਰ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਹੀ ਸੀ ਕਿ ਜਦ ਉਹ ਪਿੰਡ ਸਾਂਦੇ ਹਾਸ਼ਮ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆ ਕੇ ਉਸ ਦੀ ਆਈ-ਟਵੰਟੀ ਕਾਰ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਇਸ ਦੌਰਾਨ ਕੁਲਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ 'ਚ ਗੈਰ-ਕਾਨੂੰਨੀ ਪੋਸਟਰ ਲਗਾ ਕੇ 'ਆਪ' ਮੰਤਰੀ ਚੋਣ ਜ਼ਾਬਤੇ ਦੀ ਕਰ ਰਹੇ ਉਲੰਘਣਾ : ਚੁੱਘ

PunjabKesari

ਉਧਰ, ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਟਰਾਲਾ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ : ਜਥੇਦਾਰ ਹਰਪ੍ਰੀਤ ਸਿੰਘ

PunjabKesari

ਦੂਸਰੇ ਪਾਸੇ ਜਦੋਂ ਸਿਵਲ ਹਸਪਤਾਲ ਦੇ ਡਾਕਟਰ ਆਗਿਆਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਕ ਮਹਿਲਾ ਪੁਲਸ ਮੁਲਾਜ਼ਮ ਦੀ ਡੈੱਡ ਬਾਡੀ ਉਨ੍ਹਾਂ ਕੋਲ ਆਈ ਹੈ, ਜਿਸ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਕੱਲ੍ਹ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News